-4.1 C
Toronto
Tuesday, February 10, 2026
spot_img
HomeਕੈਨੇਡਾFrontਹਾਈਕੋਰਟ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਹਾਈਕੋਰਟ ਦੇ ਵਕੀਲ ਨੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਕਿਹਾ : ਅਮਨ ਅਰੋੜਾ ਨੂੰ ਹੋਈ ਹੈ ਦੋ ਸਾਲ ਦੀ ਸਜ਼ਾ, ਉਸ ਨੂੰ ਅਹੁਦੇ ਤੋਂ ਹਟਾਇਆ ਜਾਵੇ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਅਦਾਲਤ ਵੱਲੋਂ ਲੰਘੀ 21 ਦਸੰਬਰ ਨੂੰ ਮਾਰਕੁੱਟ ਦੇ ਇਕ 15 ਸਾਲ ਪੁਰਾਣੇ ਮਾਮਲੇ ’ਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਕੋਰਟ ਦੇ ਇਸ ਫੈਸਲੇ ਤੋਂ ਬਾਅਦ ਹਾਈ ਕੋਰਟ ਦੇ ਵਕੀਲ ਐਚ ਸੀ ਅਰੋੜਾ ਨੇ ਅਮਨ ਅਰੋੜਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਅਤੇ ਉਨ੍ਹਾਂ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਐਡਵੋਕੇਟ ਅਰੋੜਾ ਨੇ ਪੱਤਰ ’ਚ ਲਿਖਿਆ ਕਿ ਅਦਾਲਤ ਵੱਲੋਂ ਕੈਬਨਿਟ ਮੰਤਰੀ ਨੂੰ ਸੁਣਾਈ ਗਈ ਸਜ਼ਾ ’ਤੇ ਫਿਲਹਾਲ ਕੋਈ ਰੋਕ ਨਹੀਂ ਲੱਗੀ। ਜਿਸ ਦੇ ਚਲਦਿਆਂ ਅਮਨ ਅਰੋੜਾ ਨੇ ਆਪਣੀ ਵਿਧਾਨ ਸਭਾ ਦੀ ਮੈਂਬਰਸ਼ਿਪ ਗੁਆ ਲਈ ਹੈ ਅਤੇ ਉਹ ਉਦੋਂ ਤੱਕ ਮੰਤਰੀ ਮੰਡਲ ਦੀ ਮੀਟਿੰਗ ’ਚ ਹਿੱਸਾ ਲੈਣ ਦੇ ਹੱਕਦਾਰ ਨਹੀਂ ਜਦੋਂ ਤੱਕ ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ’ਤੇ ਰੋਕ ਨਹੀਂ ਲਗਾ ਦਿੱਤੀ ਜਾਂਦੀ। ਉਹ ਕੈਬਨਿਟ ਮੰਤਰੀ ਦੀ ਪਾਵਰ ਦਾ ਇਸਤੇਮਾਲ ਕਰਨ ਦੇ ਹੱਕਦਾਰ ਵੀ ਨਹੀਂ। ਵਕੀਲ ਨੇ ਅੱਗੇ ਕਿਹਾ ਕਿ ਅਮਨ ਅਰੋੜਾ ਨੂੰ ਕੋਰਟ ਦੇ ਹੁਕਮਾਂ ਅਨੁਸਾਰ ਕੰਮ ਕਰਨਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਨੂੰ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਮੰਨਿਆ ਜਾਵੇਗਾ। ਅਰੋੜਾ ਖਿਲਾਫ਼ ਇਹ ਮਾਮਲਾ 2008 ਵਿਚ ਉਨ੍ਹਾਂ ਦੇ ਜੀਜੇ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਇਸ ਮਾਮਲੇ ’ਚ ਅਮਨ ਅਰੋੜਾ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਵੀ ਸਜ਼ਾ ਸੁਣਾਈ ਗਈ ਸੀ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਚੁੱਕੀ ਹੈ।

RELATED ARTICLES
POPULAR POSTS