19 ਜਨਵਰੀ ਨੂੰ ਹੋਣ ਵਾਲੀ ਰਾਜ ਸਭਾ ਚੋਣ ਲਈ ਸੰਜੇ ਸਿੰਘ ਨੇ ਜੇਲ੍ਹ ਤੋਂ ਹੀ ਭਰਿਆ ਨਾਮਜ਼ਦੀ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਆਉਂਦੀ 19 ਜਨਵਰੀ ਨੂੰ ਚੋਣ ਹੋਣੀ ਹੈ। ਆਮ ਆਦਮੀ ਪਾਰਟੀ ਨੇ ਇਨ੍ਹਾਂ ਸੀਟਾਂ ਲਈ ਅੱਜ 5 ਜਨਵਰੀ ਨੂੰ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਲਈ ਆਪਣਾ ਉਮੀਦਵਾਰ ਬਣਾਇਆ ਹੈ ਜਦਕਿ ਸੰਜੇ ਸਿੰਘ ਅਤੇ ਨਾਰਾਇਣ ਦਾਸ ਗੁਪਤਾ ਨੂੰ ਦੂਜੇ ਕਾਰਜਕਾਲ ਲਈ ਰਾਜ ਸਭਾ ਭੇਜਣ ਦਾ ਫੈਸਲਾ ਵੀ ਆਮ ਆਦਮੀ ਪਾਰਟੀ ਵੱਲੋਂ ਕੀਤਾ ਗਿਆ ਹੈ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਜੇਲ੍ਹ ’ਚ ਬੰਦ ਹਨ ਜਦਕਿ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਤੋਂ ਹੀ ਚੋਣ ਲੜਨ ਦੀ ਆਗਿਆ ਦੇ ਦਿੱਤੀ ਹੈ। ਇਸ ਤੋਂ ਬਾਅਦ ਜੇਲ੍ਹ ਤੋਂ ਹੀ ਸੰਜੇ ਸਿੰਘ ਨੇ ਰਾਜ ਸਭਾ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਸੰਜੇ ਸਿੰਘ ਨੂੰ ਈਡੀ ਨੇ 5 ਅਕਤੂਬਰ 2023 ਨੂੰ ਗਿ੍ਰਫ਼ਤਾਰ ਕੀਤਾ ਸੀ। 27 ਜਨਵਰੀ ਨੂੰ ਦਿੱਲੀ ਰਾਜ ਸਭਾ ਦੀਆਂ ਤਿੰਨ ਸੀਟਾਂ ਖਾਲੀ ਹੋਣ ਜਾ ਰਹੀਆਂ ਹਨ ਅਤੇ ਇਨ੍ਹਾਂ ਸੀਟਾਂ ਲਈ ਆਉਂਦੀ 19 ਜਨਵਰੀ ਨੂੰ ਚੋਣ ਹੋਣੀ ਹੈ। ਜਿਸ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਕੰਮ 3 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ।