-2.9 C
Toronto
Friday, December 26, 2025
spot_img
HomeਕੈਨੇਡਾFrontਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਕੋਵੇਟ ਧਾਮੀ ਨੇ ਪ੍ਰਗਟਾਇਆ ਦੁੱਖ


ਬਠਿੰਡਾ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨਹੀਂ ਰਹੇ। ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਆਖਰੀ ਸਾਹ ਲਿਆ ਅਤੇ ਉਹ 80 ਵਰ੍ਹਿਆਂ ਦੇ ਸਨ। ਜਥੇਦਾਰ ਬਲਵੰਤ ਸਿੰਘ ਨੰਦਗੜ੍ਹ 2003 ਤੋਂ ਲੈ ਕੇ ਜਨਵਰੀ 2015 ਤੱਕ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਜਦਕਿ ਇਸ ਤੋਂ ਪਹਿਲਾ ਉਹ 1996 ’ਚ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਵੀ ਚੁਣੇ ਗਏ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਥੇਦਾਰ ਨੰਦਗੜ੍ਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਦੇਖ ਭਾਲ ਉਨ੍ਹਾਂ ਦੇ ਪੁੱਤਰ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਕੀਤੀ ਜਾ ਰਹੀ। ਜਥੇਦਾਰ ਨੰਦਗੜ੍ਹ ਦੇ ਦੇਹਾਂਤ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਧਾਰਮਿਕ ਹਸਤੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਦੀ ਮੌਤ ਨੂੰ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ੍ਰੀ ਮੁਕਤਸਰ ਸਾਹਿਬ ਦੇ ਬੜਾ ਗੁੱਜਰ ਜੇਲ੍ਹ ਰੋਡ ’ਤੇ ਸਥਿਤ ਉਨ੍ਹਾਂ ਦੇ ਫਾਰਮ ਹਾਊਸ ’ਤੇ ਕੀਤਾ ਗਿਆ ਹੈ ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ।

RELATED ARTICLES
POPULAR POSTS