ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਖੁਲਾਸਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ 2017 ਦੀਆਂ ਵਿਧਾਨ ਸਭਾ ਚੋਣਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਲੜੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ-ਭਾਜਪਾ ਗੱਠਜੋੜ ਨੂੰ ਅਗਲੀ ਸਰਕਾਰ ਬਣਾਉਣ ਦੀ ਸੇਵਾ ਬਖਸ਼ੀ ਤਾਂ ਬਾਦਲ ਸਾਹਿਬ ਹੀ ਪੰਜਾਬ ਦੇ ਮੁੱਖ ਮੰਤਰੀ ਬਣਨਗੇ। ਚੰਡੀਗੜ੍ਹ ‘ਚ ਆਪਣੀ ਰਿਹਾਇਸ਼ ਉੱਤੇ ਅਮਰੀਕਾ, ਕੈਨੇਡਾ, ਇੰਗਲੈਂਡ, ਨਿਊਜ਼ੀਲੈਂਡ, ਨਾਰਵੇ ਅਤੇ ਆਸਟ੍ਰੇਲੀਆ ਤੋਂ ਆਏ ਹੋਏ ਐਨ.ਆਰ.ਆਈਜ਼ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕਈ ਇਤਿਹਾਸਕ ਫੈਸਲੇ ਲਏ ਹਨ। ਜਿਸ ਨਾਲ ਸੂਬੇ ਦੀ ਸਭਿਆਚਾਰਕ, ਸਮਾਜਿਕ ਅਤੇ ਆਰਥਿਕ ਦਸ਼ਾ ਵਿਚ ਬਹੁਤ ਜ਼ਿਆਦਾ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਵੋਟਰਾਂ ਦੀ ਸੱਥ ਵਿਚ ਵਿਕਾਸ ਏਜੰਡਾ ਲੈ ਕੇ ਜਾਵਾਂਗੇ। ਪਰ ਕੁਝ ਪੰਜਾਬ ਵਿਰੋਧੀ ਤੇ ਸਿੱਖ ਵਿਰੋਧੀ ਤੱਤ ਪੰਜਾਬ ਪ੍ਰਤੀ ਨਾਕਰਾਤਮਕ ਤੇ ਗੁੰਮਰਾਹਕੁਨ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬੀ ਪਰਵਾਸੀ ਭਾਰਤੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਅਤੇ ਪੰਜਾਬੀਆਂ ਨੂੰ ਨਸ਼ੇੜੀ ਜਾਂ ਕਰਜਈ ਵਜੋਂ ਪੰਜਾਬ ਦਾ ਭੰਡੀ ਪ੍ਰਚਾਰ ਕਰਨ ਵਾਲਿਆਂ ਨੂੰ ਕਰੜਾ ਜਵਾਬ ਦੇਣ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …