17 C
Toronto
Wednesday, September 17, 2025
spot_img
HomeਕੈਨੇਡਾFrontਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ...

ਸੁਖਪਾਲ ਖਹਿਰਾ ਨੂੰ ਕਪੂਰਥਲਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜਿਆ

ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਖਹਿਰਾ ਨੂੰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼


ਕਪੂਰਥਲਾ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਭਾਨਪੁਰ ’ਚ ਦਰਜ ਹੋਏ ਮਾਮਲੇ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੈਡੀਕਲ ਜਾਂਚ ਉਪਰੰਤ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਮੰਗਿਆ ਗਿਆ ਸੀ  ਜਦਕਿ ਉਨ੍ਹਾਂ ਦੇ ਵਕੀਲਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਜ਼ੋਰਦਾਰ ਬਹਿਸ ਕੀਤੀ ਗਈ ਅਤੇ ਪੁਲਿਸ ਰਿਮਾਂਡ ਨਾ ਦੇਣ ਦੀ ਗੱਲ ਆਖੀ ਗਈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਰਿਮਾਂਡ ਦੀ ਮੰਗ ਨੂੰ ਰੱਦ ਕਰਦਿਆਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਧਿਆਨ ਰਹੇ ਕਿ ਲੰਘੇ ਕੱਲ੍ਹ ਨਸ਼ਾ ਤਸਕਰੀ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਮਿਲੀ ਸੀ। ਜ਼ਮਾਨਤ ਮਿਲਦਿਆਂ ਹੀ ਉਨ੍ਹਾਂ ਖਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਹ ਮਾਮਲਾ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸੁਭਾਨਪੁਰ ਵਿਚ ਧਾਰਾ 195 ਏ ਅਤੇ 506 ਆਈਪੀਸੀ ਦੇ ਤਹਿਤ ਦਰਜ ਕੀਤਾ ਗਿਆ ਸੀ।

RELATED ARTICLES
POPULAR POSTS