Breaking News
Home / ਕੈਨੇਡਾ / Front / ਰਾਜਪਾਲ ਪੁਰੋਹਿਤ ਨੇ ਸਜ਼ਾ ਹੋਣ ਦੇ ਬਾਵਜੂਦ ਵੀ ਅਮਨ ਅਰੋੜਾ ਨੂੰ ਮੰਤਰੀ ਬਣਾਈ ਰੱਖਣ ’ਤੇ ਚੁੱਕੇ ਸਵਾਲ

ਰਾਜਪਾਲ ਪੁਰੋਹਿਤ ਨੇ ਸਜ਼ਾ ਹੋਣ ਦੇ ਬਾਵਜੂਦ ਵੀ ਅਮਨ ਅਰੋੜਾ ਨੂੰ ਮੰਤਰੀ ਬਣਾਈ ਰੱਖਣ ’ਤੇ ਚੁੱਕੇ ਸਵਾਲ

ਰਾਜਪਾਲ ਪੁਰੋਹਿਤ ਨੇ ਸਜ਼ਾ ਹੋਣ ਦੇ ਬਾਵਜੂਦ ਵੀ ਅਮਨ ਅਰੋੜਾ ਨੂੰ ਮੰਤਰੀ ਬਣਾਈ ਰੱਖਣ ’ਤੇ ਚੁੱਕੇ ਸਵਾਲ

ਮੁੱਖ ਮੰਤਰੀ ਭਗਵੰਤ ਮਾਨ ਤੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੰਗੀ ਰਿਪੋਰਟ

ਚੰਡੀਗੜ੍ਹ :

ਪੰਜਾਬ ਕੈਬਨਿਟ ਦੇ ਮੰਤਰੀ ਅਮਨ ਅਰੋੜਾ ਨੂੰ ਇਕ ਮਾਮਲੇ ’ਚ ਦੋ ਸਾਲ ਦੀ ਸਜ਼ਾ ਮਿਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੈਬਨਿਟ ’ਚੋਂ ਨਾ ਹਟਾਏ ਜਾਣ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਵਾਲ ਉਠਾਏ ਹਨ। ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਨੂੰ ਚਿੱਠੀ ਲਿਖ ਕੇ ਅਮਨ ਅਰੋੜਾ ਨੂੰ 26 ਜਨਵਰੀ ਮੌਕੇ ਅੰਮਿ੍ਰਤਸਰ ’ਚ ਤਿਰੰਗਾ ਲਹਿਰਾਉਣ ਨੂੰ ਵੀ ਗਲਤ ਕਰਾਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਨੇ ਇਸ ਸਬੰਧੀ ਇਕ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਿਪੋਰਟ ਮੰਗੀ ਹੈ। ਚਿੱਠੀ ’ਚ ਅੱਗੇ ਕਿਹਾ ਗਿਆ ਹੈ ਕਿ ਅਦਾਲਤ ਨੇ ਵਿਧਾਇਕ ਅਰੋੜਾ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਜਦਕਿ ਸੁਪਰੀਮ ਕੋਰਟ ਨੇ ਲਿਲੀ ਥਾਮਸ ਮਾਮਲੇ ’ਚ 2013 ’ਚ ਹੁਕਮ ਦਿੱਤੇ ਸਨ ਕਿ ਕਿਸੇ ਵੀ ਮੰਤਰੀ ਜਾਂ ਵਿਧਾਇਕ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਮੰਤਰੀ ਅਹੁਦੇ ਤੋਂ ਹਟਾਉਣਾ ਹੋਵੇਗਾ ਪ੍ਰੰਤੂ ਅਮਨ ਅਰੋੜਾ ਹਾਲੇ ਵੀ ਮੰਤਰੀ ਬਣੇ ਹੋਏ ਹਨ। ਜਦਕਿ ਉਨ੍ਹਾਂ ਨੂੰ ਇਸ ਸਜ਼ਾ ਖਿਲਾਫ਼ ਕੋਈ ਸਟੇਅ ਵੀ ਨਹੀਂ ਮਿਲੀ ਹੈ। ਉਧਰ ਸ਼ੋ੍ਰਮਣੀ ਅਕਾਲੀ ਦਲ ਵੀ ਵਿਧਾਨ ਸਭਾ ਦੇ ਸਪੀਕਰ ਕੋਲੋਂ ਅਮਨ ਅਰੋੜਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕਰ ਚੁੱਕਿਆ ਹੈ। ਧਿਆਨ ਰਹੇ ਕਿ ਲੰਘੀ 21 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੂੰ ਮਾਰਕੁੱਟ ਦੇ ਇਕ ਪੁਰਾਣੇ ਮਾਮਲੇ ਵਿਚ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …