ਨਵਜੋਤ ਸਿੱਧੂ ਸ਼ੁਰੂ ਕਰਨਗੇ ਪੰਜਾਬ ਦੇ ਲੋਕਾਂ ਨਾਲ ਮੁਲਾਕਾਤਾਂ ਦੌਰ
ਪਤਨੀ ਦੇ ਸਿਹਤਮੰਦ ਹੋਣ ਮਗਰੋਂ ਅੰਮਿ੍ਰਤਸਰ ’ਚ ਹੋਵੇਗੀ ਮੀਟਿੰਗਾਂ ਦੀ ਸ਼ੁਰੂਆਤ
ਅੰਮਿ੍ਰਤਸਰ/ਬਿਊਰੋ ਨਿਊਜ਼ :
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਆਪਣੇ ਸਮਰਥਕਾਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਕਰਨਗੇ। ਰੋਡਰੇਜ਼ ਮਾਮਲੇ ’ਚ ਇਕ ਸਾਲ ਦੀ ਸਜ਼ਾ ਭੁੁਗਤਣ ਤੋਂ ਬਾਅਦ ਸਿੱਧੂ ਵੱਲੋਂ ਜ਼ਿਆਦਾਤਰ ਸਮਾਂ ਆਪਣੇ ਪਰਿਵਾਰ ਨਾਲ ਗੁਜ਼ਾਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਦਾ ਕੈਂਸਰ ਦਾ ਇਲਾਜ਼ ਚੱਲ ਰਿਹਾ ਸੀ ਅਤੇ ਲੰਘੇ ਮਹੀਨੇ ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਦਾ ਵਿਆਹ ਹੋਇਆ ਸੀ। ਨਵਜੋਤ ਸਿੱਧੂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਅਗਲੇ ਹਫ਼ਤੇ ਤੋਂ ਨਿਯਮਿਤ ਰੂਪ ਨਾਲ ਪੰਜਾਬ ਦੇ ਲੋਕਾਂ ਨਾਲ ਮੁਲਾਕਾਤਾਂ ਦਾ ਦੌਰ ਸ਼ੁਰੂ ਕਰਨਗੇ। ਹਫ਼ਤੇ ਦੌਰਾਨ ਇਹ ਮੁਲਾਕਾਤ ਕਿੱਥੇ ਅਤੇ ਕਿਸ ਸਮੇਂ ’ਤੇ ਹੋਵੇਗੀ ਇਸ ਸਬੰਧੀ ਜਾਣਕਾਰੀ ਹਰ ਹਫ਼ਤੇ ਪਹਿਲਾਂ ਦੇ ਦਿੱਤੀ ਜਾਇਆ ਕਰੇਗੀ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਤਨੀ ਬਿਲਕੁਲ ਤੰਦਰੁਸਤ ਹੋ ਜਾਣਗੇ ਤਾਂ ਉਹ ਅੰਮਿ੍ਰਤਸਰ ’ਚ ਆਪਣੇ ਸਮਰਥਕਾਂ ਦੇ ਨਾਲ ਮੀਟਿੰਗਾਂ ਦੌਰ ਸ਼ੁਰੂ ਕਰਨਗੇ।