Breaking News
Home / ਕੈਨੇਡਾ / Front / ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਸਾਨ 18 ਜਨਵਰੀ ਤੋਂ ਚੰਡੀਗੜ੍ਹ ’ਚ ਲਗਾਉਣਗੇ ਪੱਕਾ ਮੋਰਚਾ

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਸਾਨ 18 ਜਨਵਰੀ ਤੋਂ ਚੰਡੀਗੜ੍ਹ ’ਚ ਲਗਾਉਣਗੇ ਪੱਕਾ ਮੋਰਚਾ

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਸਾਨ 18 ਜਨਵਰੀ ਤੋਂ ਚੰਡੀਗੜ੍ਹ ’ਚ ਲਗਾਉਣਗੇ ਪੱਕਾ ਮੋਰਚਾ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ’ਚ ਮੀਡੀਆ ਨੂੰ ਦਿੱਤੀ ਜਾਣਗੇ।

ਚੰਡੀਗੜ੍ਹ/ਬਿਊਰੋ ਨਿਊਜ਼ :

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਸਾਨ ਜਥੇਬੰਦੀਆਂ ਨੇ ਆਉਂਦੀ 18 ਜਨਵਰੀ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਿੱਤੀ ਗਈ। ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ ਕਿਸਾਨ ਆਗੂਆਂ ਦੀ ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਆਪਣਾ ਹੱਕ ਮੰਗ ਰਹੇ ਹਾਂ ਅਤੇ ਹੁਣ ਅਸੀਂ ਦਿੱਲੀ ਮੋਰਚੇ ਦੀ ਤਰਜ ’ਤੇ ਚੰਡੀਗੜ੍ਹ ਵਿਚ ਵੀ ਪੱਕਾ ਮੋਰਚਾ ਲਗਾਵਾਂਗੇ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਅਸੀਂ  ਚੰਡੀਗੜ੍ਹ ਪ੍ਰਸ਼ਾਸਨ ਕੋਲੋਂ ਪੱਕਾ ਮੋਰਚਾ ਲਗਾਉਣ ਲਈ ਜਗ੍ਹਾ ਦੀ ਮੰਗ ਕਰਾਂਗੇ। ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਜਗ੍ਹਾ ਦੇਣ ਤੋਂ ਆਨਾਕਾਨੀ ਕੀਤੀ ਤਾਂ ਅਸੀਂ ਕਿਸਾਨ ਆਗੂਆਂ ਦੀ 18 ਜਨਵਰੀ ਨੂੰ ਇਕ ਮੀਟਿੰਗ ਕਰਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਵਾਂਗੇ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …