Breaking News
Home / ਕੈਨੇਡਾ / Front / ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ’ਚ – ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸੰਘਣੀ ਧੁੰਦ ਦੀ ਲਪੇਟ ’ਚ – ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਅੱਜ ਐਤਵਾਰ ਨੂੰ ਵੀ ਸੰਘਣੀ ਧੁੰਦ ਛਾਈ ਰਹੀ ਅਤੇ ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਵਲੋ ਜਾਰੀ ਅੰਕੜਿਆਂ ਦੇ ਅਨੁਸਾਰ ਪੰਜਾਬ ਦੇ ਅੰਮਿ੍ਰਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿਚ ਧੰੁਦ ਦੇ ਚੱਲਦਿਆਂ ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ ਦਰਜ ਕੀਤੀ ਗਈ ਹੈ। ਜਿਸਦੇ ਚੱਲਦਿਆਂ ਰੇਲ ਗੱਡੀਆਂ ਦੀ ਆਵਜਾਈ ਅਤੇ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਸੜਕਾਂ ’ਤੇ ਵਾਹਨ ਵੀ ਧਿਆਨ ਨਾਲ ਚਲਾਉਣ ਲਈ ਕਿਹਾ ਹੈ। ਨਾਲ ਹੀ ਇਹ ਵੀ ਸਲਾਹ ਦਿੱਤੀ ਕਿ ਲੋਕ ਬਗੈਰ ਕਿਸੇ ਕੰਮ ਤੋਂ ਘਰਾਂ ਤੋਂ ਬਾਹਰ ਨਾ ਜਾਣ। ਮੌਸਮ ਵਿਭਾਗ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵੀ ਵਧ ਸਕਦੀ ਹੈ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …