Breaking News
Home / ਕੈਨੇਡਾ / Front / ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿਚ ਨਵਜੋਤ ਸਿੱਧੂ ਨੇ ਕੀਤੀ ਰੈਲੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿਚ ਨਵਜੋਤ ਸਿੱਧੂ ਨੇ ਕੀਤੀ ਰੈਲੀ

ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ : ਨਵਜੋਤ ਸਿੰਘ ਸਿੱਧੂ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਵਿਖੇ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਰੈਲੀ ਕੀਤੀ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੇਰਾ ਵਿਰੋਧ ਇਸ ਸਿਸਟਮ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਜੋ ਮੇਰਾ ਵਿਰੋਧ ਕਰਦੇ ਨੇ ਮੈਂ ਉਨ੍ਹਾਂ ਦੀ ਲੰਬੀ ਉਮਰ ਦੀ ਦੁਆ ਕਰਦਾ ਹਾਂ। ਪੰਜਾਬ ਸਰਕਾਰ ਨੂੰ ਸਿਆਸੀ ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ। ਜੇਕਰ ਨਿੱਜੀ ਫ਼ਾਇਦੇ ਲਈ ਕਾਨੂੰਨ ਨੂੰ ਆਪਣੀ ਕਠਪੁਤਲੀ ਬਣਾ ਕੇ ਇਸਤੇਮਾਲ ਕਰੋਗੇ ਤਾਂ ਇਸ ਦੀ ਸਜ਼ਾ ਲੋਕ ਦੇਣਗੇ। ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਉੱਪਰ ਸਿਆਸੀ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਿਰ ਚੜ੍ਹੇ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਨਾ ਤਾਂ ਭਗਵੰਤ ਮਾਨ ਜਵਾਬ ਦੇ ਰਿਹਾ ਹੈ ਤੇ ਨਾ ਕੇਜਰੀਵਾਲ। ਉਨ੍ਹਾਂ ਕਿਹਾ ਕਿ  ਹੁਣ ਨਵੇਂ ਸਾਲ ’ਤੇ ਫਿਰ ਪੰਜਾਬ ਸਰਕਾਰ ਨੇ ਢਾਈ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …