Breaking News
Home / ਕੈਨੇਡਾ / Front / ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ 3 ਹੋਰ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਗਏ 3 ਹੋਰ ਬਿੱਲਾਂ ਨੂੰ ਦਿੱਤੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦਾ ਕੀਤਾ ਧੰਨਵਾਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਹੋਰਾਂ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ 3 ਹੋਰ ਬਿਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਜੀ ਵੱਲੋਂ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕਰਕੇ ਭੇਜੇ ਗਏ 3 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਮਨਜ਼ੂਰ ਕੀਤੇ ਗਏ ਬਿੱਲਾਂ ਵਿਚ 1. ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2023,   2. ਜਾਇਦਾਦ ਦਾ ਤਬਾਦਲਾ (ਪੰਜਾਬ ਸੋਧ) ਬਿੱਲ, 2023 ਅਤੇ  3. ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਸ਼ਾਮਲ ਹਨ। ਪੰਜਾਬ ਦੇ ਮੁੱਖ ਮੰਤਰੀ ਨੇ ਰਾਜਪਾਲ ਹੋਰਾਂ ਦਾ ਧੰਨਵਾਦ ਕੀਤਾ ਹੈ ਅਤੇ ਉਮੀਦ ਕੀਤੀ ਹੈ ਕਿ ਪੰਜਾਬ ਪੱਖੀ ਬਾਕੀ ਸਾਰੇ ਬਿੱਲ ਵੀ ਜਲਦ ਮਨਜੂਰ ਹੋਣਗੇ।

Check Also

ਸੁਖਪਾਲ ਸਿੰਘ ਖਹਿਰਾ ਨੇ ਡਿਪੋਰਟ ਹੋਏ ਪੰਜਾਬੀਆਂ ਨਾਲ ਪ੍ਰਗਟਾਈ ਹਮਦਰਦੀ

ਭਾਰਤੀ ਨਾਗਰਿਕਾਂ ਨਾਲ ਕੈਦੀਆਂ ਵਰਗਾ ਵਿਵਹਾਰ ਕੀਤਾ ਗਿਆ : ਖਹਿਰਾ ਦਾ ਆਰੋਪ ਕਪੂਰਥਲਾ/ਬਿਊਰੋ ਨਿਊਜ਼ ਕਾਂਗਰਸੀ …