Breaking News
Home / ਕੈਨੇਡਾ / Front / ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਵਿਰੋਧੀ ਧਿਰ ਦੀ ਅਣਦੇਖੀ ਦੇ ਮਾਮਲੇ ’ਚ ਹਾਈਕੋਰਟ ਨੇ ਸੂਬਾ ਸਰਕਾਰ ਕੋਲੋਂ ਮੰਗਿਆ ਜਵਾਬ

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ ਹੈ ਪਟੀਸ਼ਨ ਦਾਇਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਲਾਈਵ ਕਵਰੇਜ ਦੌਰਾਨ ਭਗਵੰਤ ਮਾਨ ਸਰਕਾਰ ਉਤੇ ਸਿਰਫ ਉਸਦੇ ਆਗੂਆਂ ਨੂੰ ਹੀ ਦਿਖਾਉਣ ਦੇ ਇਲਜ਼ਾਮ ਲੱਗੇ ਹਨ। ਇਸ ਸਬੰਧੀ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟੀਸ਼ਨ ਦਾਇਰ ਕੀਤੀ ਸੀ। ਇਸਦੇ ਚੱਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਚਾਰ ਹਫਤਿਆਂ ਲਈ ਟਾਲ ਦਿੱਤੀ ਹੈ। ਧਿਆਨ ਰਹੇ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਦਾਇਰ ਪਟੀਸ਼ਨ ਵਿਚ ਦੱਸਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਦੋਂ ਵੀ ਵਿਧਾਨ ਸਭਾ ਦੇ ਇਜਲਾਸ ਦਾ ਆਯੋਜਨ ਕਰਦੀ ਹੈ, ਉਸ ਸਮੇਂ ਇਜਲਾਸ ਦੀ ਲਾਈਵ ਕਵਰੇਜ਼ ਦੌਰਾਨ ਪੂਰਾ ਫੋਕਸ ਸਰਕਾਰ ਅਤੇ ਉਸਦੇ ਆਗੂਆਂ ’ਤੇ ਹੁੰਦਾ ਹੈ। ਉਨ੍ਹਾਂ ਇਹ ਵੀ ਆਰੋਪ ਲਗਾਇਆ ਕਿ ਵਿਰੋਧੀ ਧਿਰਾਂ ਦੇ ਆਗੂਆਂ ਅਤੇ ਉਨ੍ਹਾਂ ਦੇ ਮੁੱਦਿਆਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਜਾਂਦੀ ਹੈ।

Check Also

ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ

ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ …