ਬਰੈਂਪਟਨ/ਬਿਊਰੋ ਨਿਊਜ਼
ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ 15 ਦਸੰਬਰ ਦਿਨ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ। ਦਸੰਬਰ ਦੇ ਮਹੀਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਸਮੁੱਚੀ ਕੌਮ ਨੁੰ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀਆਂ ਹਨ। ਸਾਹਿਬਜਾਦਿਆਂ ਨੇ ਦਲੇਰੀ, ਨਿਰਭੈਤਾ, ਨਿਸ਼ਕਾਮਤਾ, ਸਵੈਮਾਨ ਅਤੇ ਸਿੱਖ ਧਰਮ ਦੇ ਆਦਰਸ਼ਾਂ ਲਈ ਕੁਰਬਾਨੀ ਦਿੱਤੀ । ਸਾਹਿਬਜ਼ਾਦਿਆਂ ਨੇ ਛੋਟੀ ਉਮਰ ਵਿੱਚ ਦ੍ਰਿੜ ਰਹਿੰਦੇ ਹੋਏ ਸਿੱਖ ਧਰਮ ਦੀਆਂ ਨੀਹਾਂ ਮਜਬੂਤ ਕੀਤੀਆਂ । ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਸਿੱਖਾਂ ਅਤੇ ਵਿਸ਼ੇਸ਼ ਕਰਕੇ ਸਿੱਖ ਬੱਚਿਆਂ ਲਈ ਚਾਨਣ ਮੁਨਾਰਿਆਂ ਦਾ ਕੰਮ ਕਰਨਗੀਆਂ। ਸੰਸਾਰ ਦੇ ਇਤਿਹਾਸ ਵਿੱਚ ਸਾਹਿਬਜਾਦਿਆ ਦੀ ਸ਼ਹਾਦਤ ਬੇਮਿਸਾਲ ਹੈ। ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਵਿੱਚ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਇਮਾਨਦਾਰੀ, ਸਖਤ ਮਿਹਨਤ, ਅਨੁਸਾਸ਼ਨ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ ਜਾਂਦੀ ਹੈ।
Home / ਕੈਨੇਡਾ / ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕੀਤਾ ਪ੍ਰੋਗਰਾਮ
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …