Breaking News
Home / ਕੈਨੇਡਾ / Front / ਰਾਜਸਥਾਨ ’ਚ ਭਾਜਪਾ ਦੀ ਅਗਵਾਈ ਵਾਲੀ ਭਜਨ ਲਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ

ਰਾਜਸਥਾਨ ’ਚ ਭਾਜਪਾ ਦੀ ਅਗਵਾਈ ਵਾਲੀ ਭਜਨ ਲਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ

ਰਾਜਸਥਾਨ ’ਚ ਭਾਜਪਾ ਦੀ ਅਗਵਾਈ ਵਾਲੀ ਭਜਨ ਲਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ

ਵਿਧਾਇਕ ਬਣਨ ਤੋਂ ਪਹਿਲਾਂ ਹੀ ਮੰਤਰੀ ਬਣਾਏ ਗਏ ਸੁਰਿੰਦਰ ਪਾਲ ਸਿੰਘ ਵਿਧਾਨ ਸਭਾ ਦੀ ਚੋਣ ਹਾਰੇ

ਚੰਡੀਗੜ੍ਹ/ਬਿਊਰੋ ਨਿਊਜ਼

ਰਾਜਸਥਾਨ ਵਿਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਭਜਨ ਲਾਲ ਸਰਕਾਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਸ੍ਰੀ ਕਰਣਪੁਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਰਾਜ ਮੰਤਰੀ (ਸੁਤੰਤਰ ਚਾਰਜ)  ਸੁਰਿੰਦਰਪਾਲ ਸਿੰਘ ਟੀਟੀ ਨੂੰ ਕਾਂਗਰਸ ਦੇ ਉਮੀਦਵਾਰ ਰੂਪਿੰਦਰ ਸਿੰਘ ਕੰੁਨਰ ਨੇ 11 ਹਜ਼ਾਰ ਤੋਂ ਵੀ ਵੱਧ ਵੋਟਾਂ ਨਾਲ ਹਰਾ ਦਿੱਤਾ ਹੈ। ਇਸ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਦੀ ਚੋਣ ਲਈ ਲੰਘੀ 5 ਜਨਵਰੀ ਨੂੰ ਵੋਟਾਂ ਪਈਆਂ ਸਨ, ਜਿਸਦੇ ਨਤੀਜੇ ਅੱਜ ਐਲਾਨੇ ਗਏ ਹਨ। ਧਿਆਨ ਰਹੇ ਕਿ ਸੁਰਿੰਦਰਪਾਲ ਸਿੰਘ ਟੀਟੀ ਨੂੰ ਵਿਧਾਇਕ ਬਣਨ ਤੋਂ ਪਹਿਲਾਂ ਹੀ ਭਾਜਪਾ ਨੇ ਸਰਕਾਰ ਵਿਚ ਰਾਜ ਮੰਤਰੀ ਬਣਾ ਦਿੱਤਾ ਸੀ। ਰਾਜਸਥਾਨ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋਂ ਵਿਧਾਇਕ ਬਣਨ ਤੋਂ ਪਹਿਲਾਂ ਮੰਤਰੀ ਬਣਿਆ ਕੋਈ ਆਗੂ ਚੋਣ ਹਾਰ ਗਿਆ ਹੋਵੇ। ਜ਼ਿਕਰਯੋਗ ਹੈ ਕਿ ਰਾਜਸਥਾਨ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਕਰਣਪੁਰ ਵਿਧਾਨ ਸਭਾ ਹਲਕੇ ’ਤੇ ਚੋਣ ਕਾਂਗਰਸੀ ਉਮੀਦਵਾਰ ਦੇ ਦਿਹਾਂਤ ਕਾਰਨ ਟਾਲ ਦਿੱਤੀ ਗਈ ਸੀ। ਉਧਰ ਦੂਜੇ ਪਾਸੇ ਰਾਜਸਥਾਨ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰੂਪਿੰਦਰ ਸਿੰਘ ਕੁੰਨਰ ਨੂੰ ਜਿੱਤ ਲਈ ਵਧਾਈ ਦਿੱਤੀ ਹੈ ਅਤੇ ਕਿਹਾ ਕਿ ਇਹ ਭਾਜਪਾ ਦੀ ਤਾਨਾਸ਼ਾਹੀ ਨੂੰ ਕਰਾਰਾ ਜਵਾਬ ਹੈ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …