ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ January 9, 2024 ਆਦਮਪੁਰ ਏਅਰਪੋਰਟ ਤੋਂ ਜਲਦੀ ਉਡਾਣਾਂ ਹੋਣਗੀਆਂ ਸ਼ੁਰੂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਡੀਸੀ ਸਾਰੰਗਲ ਨੇ ਟਰਮੀਨਲ ਦਾ ਲਿਆ ਜਾਇਜ਼ਾ ਆਦਮਪੁਰ/ਬਿਊਰੋ ਨਿਊਜ ਜ਼ਿਲ੍ਹਾ ਜਲੰਧਰ ਵਿਚ ਸਥਿਤ ਆਦਮਪੁਰ ਏਅਰਪੋਰਟ ਤੋਂ ਜਲਦ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨੂੰ ਲੈ ਕੇ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਦਮਪੁਰ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਸੰਸਦ ਮੈਂਬਰ ਰਿੰਕੂ ਨੇ ਕਿਹਾ ਕਿ ਟਰਮੀਨਲ ਤਿਆਰ ਹੈ ਅਤੇ ਜਲਦੀ ਹੀ ਇਥੋਂ ਘਰੇਲੂ ਉਡਾਣਾਂ ਫਿਰ ਤੋਂ ਸ਼ੁਰੂ ਹੋ ਜਾਣਗੀਆਂ। ਧਿਆਨ ਰਹੇ ਕਿ ਪਿਛਲੇ ਦਿਨੀਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਦਮਪੁਰ ਤੋਂ ਹਵਾਈ ਉਡਾਣਾਂ ਸ਼ੁਰੂ ਕਰਨ ਸਬੰਧੀ ਕੇਂਦਰੀ ਨਾਗਰਿਕ ਉਡਾਣ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਵੀ ਸੀ। ਐਮਪੀ ਸੁਸ਼ੀਲ ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਏਅਰਪੋਰਟ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਐਨ.ਆਰ.ਆਈਜ਼ ਨੂੰ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮੇਂ ਦੀ ਬਚਤ ਹੋਵੇਗੀ। 2024-01-09 Parvasi Chandigarh Share Facebook Twitter Google + Stumbleupon LinkedIn Pinterest