ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼ January 9, 2024 ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵਜ਼ਾਰਤ ’ਚੋਂ ਹਟਾਉਣ ਦੀ ਚਰਚਾ ਹੋਈ ਤੇਜ਼ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਤੋਂ ਮੰਗੀ ਰਾਇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਣ ਪਿੱਛੋਂ ਉਨ੍ਹਾਂ ਨੂੰ ਵਜ਼ਾਰਤ ’ਚੋਂ ਹਟਾਉਣ ਸਬੰਧੀ ਚਰਚਾ ਤੇਜ਼ ਹੁੰਦੀ ਜਾ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਗੁਰਵਿੰਦਰ ਸਿੰਘ ਗੈਰੀ ਤੋਂ ਰਾਇ ਵੀ ਮੰਗੀ ਹੈ। ਅਜਿਹਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਗਏ ਪੱਤਰ ਤੋਂ ਪਿੱਛੋਂ ਕੀਤਾ ਗਿਆ ਹੈ। ਧਿਆਨ ਰਹੇ ਕਿ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ ਲੰਘੇ ਦਸੰਬਰ ਮਹੀਨੇ ਸੁਨਾਮ ਦੀ ਅਦਾਲਤ ਨੇ ਇਕ ਪੁਰਾਣੇ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਸਬੰਧੀ ਅਰੋੜਾ ਨੇ ਅਜੇ ਤੱਕ ਅਪੀਲ ਨਹੀਂ ਕੀਤੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਕਿਹਾ ਸੀ ਕਿ ਇਹ ਗੰਭੀਰ ਮਾਮਲਾ ਹੈ ਕਿ ਜਿਸ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਹੋ ਗਈ ਹੋਵੇ ਉਸ ਨੂੰ ਕੈਬਨਿਟ ’ਚ ਕਿਉਂ ਰੱਖਿਆ ਹੋਇਆ ਹੈ। ਇਸਦੇ ਚੱਲਦਿਆਂ ਅਮਨ ਅਰੋੜਾ ਨੂੰ ਪੰਜਾਬ ਕੈਬਨਿਟ ਵਿਚੋਂ ਹਟਾਉਣ ਦੀ ਚਰਚਾ ਸਿਆਸੀ ਹਲਕਿਆਂ ’ਚ ਤੇਜ਼ ਹੋ ਗਈ ਹੈ। 2024-01-09 Parvasi Chandigarh Share Facebook Twitter Google + Stumbleupon LinkedIn Pinterest