ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਖਿਡਾਰੀਆਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ
ਕ੍ਰਿਕਟਰ ਮੁਹੰਮਦ ਸ਼ਮੀ ਨੂੰ ਮਿਲਿਆ ਅਰਜੁਨ ਐਵਾਰਡ
ਨਵੀਂ ਦਿੱਲੀ/ਬਿਊਰੋ ਨਿਊਜ਼ :
ਨੈਸ਼ਨਲ ਸਪੋਰਟਸ ਐਵਾਰਡ ਸੈਰੇਮਨੀ ਤਹਿਤ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਖਿਡਾਰੀਆਂ ਨੂੰ ਅੱਜ ਰਾਸ਼ਟਰਪਤੀ ਭਵਨ ਵਿਖੇ ਐਵਾਰਡ ਦਿੱਤੇ ਗਏ। ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 2023 ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਸਭ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਨੇ ਪੰਜ ਕੋਚਾਂ ਨੂੰ ਦਰੋਣਾਚਾਰੀਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਗਣੇਸ਼ ਪ੍ਰਭਾਕਰਨ, ਮਹਾਵੀਰ ਸੈਨੀ, ਲਲਿਤ ਕੁਮਾਰ, ਆਰ ਬੀ ਰਮੇਸ਼ ਅਤੇ ਸ਼ਿਵੇਂਦਰ ਸਿੰਘ ਦਾ ਨਾਂ ਸ਼ਾਮਲ ਹੈ। ਇਸ ਤੋਂ ਬਾਅਦ ਰਾਸ਼ਟਰਪਤੀ ਵੱਲੋਂ ਗੋਲਫ ਕੋਚ ਜਸਕੀਰਤ ਸਿੰਘ ਗਰੇਵਾਲ, ਭਾਸਕਰਨ ਈ ਕਬੱਡੀ ਕੋਚ ਅਤੇ ਜਯੰਤ ਕੁਮਾਰ ਪੁਸੀਲਾਲ ਟੇਬਲ ਟੈਨਿਸ ਕੋਚ ਨੂੰ ਲਾਈਫ ਟਾਈਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਕ੍ਰਿਕਟ ਵਿਸ਼ਵ ਕੱਪ ’ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ ਵੱਖ-ਵੱਖ ਖੇਡਾਂ ਨਾਲ ਸਬੰਧਤ 26 ਹੋਰ ਖਿਡਾਰੀਆਂ ਨੂੰ ਅਰਜੁਨ ਐਵਾਰਡ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਜਦਕਿ ਦੇਸ਼ ਦੀ ਸਟਾਰ ਬੈਡਮਿੰਟਨ ਜੋੜੀ ਸਾਤਵਿਕ ਸਾਈਰਾਜ ਅਤੇ ਚਿਰਾਗ ਸ਼ੈਟੀ ਨੂੰ ਮੇਜਰ ਧਿਆਨ ਚੰਦ ਖੇਲ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਧਰ ਪੰਜਾਬ ਦੇ ਅੰਮਿ੍ਰਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 25ਵੀਂ ਵਾਰ ਮੌਲਾਨਾ ਅਬਦੁਲ ਕਲਾਮ ਅਜ਼ਾਦ ਟਰਾਫੀ ਜਿੱਤ ਕੇ ਇਤਿਹਾਸ ਰਚ ਦਿੱਤਾ, ਜਿਸ ਬਦਲੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਸਪਾਲ ਸਿੰਘ ਸੰਧੂ ਟਰਾਫੀ ਦਿੱਤੀ ਗਈ