ਕਿਹਾ : ਪਿੰਡ-ਪਿੰਡ ਲੈ ਕੇ ਜਾਵਾਂਗੇ ਇਹ ਝਾਕੀਆਂ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਂਦਰ ਸਰਕਾਰ ਵਲੋਂ 26 ਜਨਵਰੀ ਗਣਤੰਤਰ ਦਿਵਸ ਸਬੰਧੀ ਪੰਜਾਬ ਦੀਆਂ ਝਾਕੀਆਂ ਨੂੰ ਰਿਜੈਕਟ ਕਰਨ ਦੇ ਮਾਮਲੇ ’ਤੇ ਭੜਕ ਗਏ ਹਨ। ਇਸਦੇ ਚੱਲਦਿਆਂ ਚੰਡੀਗੜ੍ਹ ਵਿਚ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਆਗੂਆਂ ਨੂੰ ਕਿਹਾ ਹੈ ਕਿ ਇਹ ਕੌਣ ਹੁੰਦੇ ਹਨ ਸ਼ਹੀਦਾਂ ਦੀ ਝਾਕੀਆਂ ਰਿਜੈਕਟ ਕਰਨ ਵਾਲੇ। ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਬਾਅਦ ਪੰਜਾਬ ਦੀਆਂ ਝਾਕੀਆਂ ਨੂੰ ਪਿੰਡ-ਪਿੰਡ ਲੈ ਕੇ ਜਾਵਾਂਗੇ ਅਤੇ ਲੋਕਾਂ ਨੂੰ ਪੁੱਛਾਂਗੇ ਇਸ ਵਿਚ ਕੀ ਗਲਤ ਹੈ। ਸੀਐਮ ਮਾਨ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ’ਚ 90 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ ਹੈ ਤੇ ਕੇਂਦਰ ਸਰਕਾਰ ਵਲੋਂ ਪੰਜਾਬ ਦੀਆਂ ਝਾਕੀਆਂ ਨੂੰ ਰਿਜੈਕਟ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਝਾਕੀਆਂ ਵਿਚ ਸੂਬੇ ਦਾ ਕਲਚਰ ਦਿਖਾਇਆ ਗਿਆ ਸੀ, ਜਿਸ ਨੂੰ ਕੇਂਦਰ ਸਰਕਾਰ ਨੇ ਰਿਜੈਕਟ ਕਰ ਦਿੱਤਾ ਅਤੇ ਹੁਣ ਅਸੀਂ ਇਨ੍ਹਾਂ ਝਾਕੀਆਂ ਨੂੰ ਪੰਜਾਬ ਦੇ ਪਿੰਡ-ਪਿੰਡ ਵਿਚ ਜਾ ਕੇ ਦਿਖਾਵਾਂਗੇ।