3.6 C
Toronto
Friday, November 14, 2025
spot_img
HomeਕੈਨੇਡਾFrontਨਿਤਿਨ ਗਡਕਰੀ ਅੱਜ ਹੁਸ਼ਿਆਰਪੁਰ 'ਚ 1553 ਕਰੋੜ ਰੁਪਏ ਦਾ ਦੇਣਗੇ ਤੋਹਫਾ...

ਨਿਤਿਨ ਗਡਕਰੀ ਅੱਜ ਹੁਸ਼ਿਆਰਪੁਰ ‘ਚ 1553 ਕਰੋੜ ਰੁਪਏ ਦਾ ਦੇਣਗੇ ਤੋਹਫਾ , ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ

ਨਿਤਿਨ ਗਡਕਰੀ ਅੱਜ ਹੁਸ਼ਿਆਰਪੁਰ ‘ਚ 1553 ਕਰੋੜ ਰੁਪਏ ਦਾ ਦੇਣਗੇ ਤੋਹਫਾ , ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਇਆ ਜਾਵੇਗਾ

ਚੰਡੀਗੜ੍ਹ / ਬਿਊਰੋ ਨੀਊਜ਼

ਕੇਂਦਰੀ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਹੁਸ਼ਿਆਰਪੁਰ ਵਾਸੀਆਂ ਨੂੰ ਕਈ ਵੱਡੇ ਤੋਹਫੇ ਵੀ ਦੇਣਗੇ।

ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਰੱਖਣਗੇ। ਸਮਾਗਮ ਤੋਂ ਪਹਿਲਾਂ ਹੁਸ਼ਿਆਰਪੁਰ ਦੇ ਦੁਸਹਿਰਾ ਗਰਾਊਂਡ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ 10 ਜਨਵਰੀ ਦਿਨ ਬੁੱਧਵਾਰ ਨੂੰ ਹੁਸ਼ਿਆਰਪੁਰ ਆ ਰਹੇ ਹਨ। ਉਹ 1553 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸ਼ਿਆਰਪੁਰ-ਫਗਵਾੜਾ ਚਾਰ ਮਾਰਗੀ ਅਤੇ ਫਗਵਾੜਾ ਅਤੇ ਊਨਾ ਰੋਡ ਹੁਸ਼ਿਆਰਪੁਰ ਦੇ ਨਵੇਂ ਬਾਈਪਾਸ ਦਾ ਨੀਂਹ ਪੱਥਰ ਰੱਖਣਗੇ।

ਉਹ ਦੁਪਹਿਰ 12 ਵਜੇ ਦੁਸਹਿਰਾ ਗਰਾਊਂਡ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ ਅਤੇ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਵੀ ਕਰਨਗੇ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ-ਫਗਵਾੜਾ ਸੜਕ ਦੇ ਚਹੁੰ ਮਾਰਗੀ ਹੋਣ ਨਾਲ ਹੁਸ਼ਿਆਰਪੁਰ ਦਾ ਵਿਕਾਸ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਲੁਧਿਆਣਾ ਤੋਂ ਆਉਣ ਵਾਲੇ ਲੋਕ ਹੁਣ ਬਾਈਪਾਸ ਰਾਹੀਂ ਸਿੱਧੇ ਹੁਸ਼ਿਆਰਪੁਰ ਜਾ ਸਕਣਗੇ। ਇਸ ਨਾਲ ਟਰੈਫਿਕ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ। ਉਨ੍ਹਾਂ ਫਗਵਾੜਾ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ 10 ਜਨਵਰੀ ਨੂੰ ਸਵੇਰੇ 10 ਵਜੇ ਜਨਤਾ ਕੀ ਰਸੋਈ ਹਰਗੋਬਿੰਦ ਨਗਰ ਵਿਖੇ ਪਹੁੰਚਣ ਦੀ ਅਪੀਲ ਕੀਤੀ।

RELATED ARTICLES
POPULAR POSTS