16 C
Toronto
Sunday, October 5, 2025
spot_img
HomeਕੈਨੇਡਾFrontCM ਭਗਵੰਤ ਮਾਨ ਨੇ 520 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਇਹ...

CM ਭਗਵੰਤ ਮਾਨ ਨੇ 520 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਇਹ ਸਿਲਸਿਲਾ ਜਾਰੀ ਰਹੇਗਾ

CM ਭਗਵੰਤ ਮਾਨ ਨੇ 520 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਕਿਹਾ- ਇਹ ਸਿਲਸਿਲਾ ਜਾਰੀ ਰਹੇਗਾ

ਚੰਡੀਗੜ੍ਹ / ਬਿਊਰੋ ਨੀਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਹਨ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। 18 ਜਨਵਰੀ ਨੂੰ ਉਹ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਉਨ੍ਹਾਂ ਮੰਗਲਵਾਰ ਨੂੰ ਸਟੇਟ ਕੋਆਪ੍ਰੇਟਿਵ ਬੈਂਕ ਵਿੱਚ ਨਵੇਂ ਭਰਤੀ ਕੀਤੇ 520 ਕਲਰਕ-ਕਮ-ਡਾਟਾ ਐਂਟਰੀ ਆਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਇਹ ਰੁਝਾਨ ਨਵੇਂ ਸਾਲ ਵਿੱਚ ਵੀ ਜਾਰੀ ਰਹੇਗਾ ਅਤੇ 18 ਜਨਵਰੀ ਨੂੰ ਉਹ 500 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਟੈਗੋਰ ਥੀਏਟਰ ਵਿਖੇ ਆਯੋਜਿਤ ਪ੍ਰੋਗਰਾਮ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਨੇ ਹੁਣ ਤੱਕ ਅਜਿਹੇ ਬਹੁਤ ਸਾਰੇ ਸਮਾਗਮ ਕਰਵਾਏ ਹਨ ਅਤੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਲਈ ਨੌਜਵਾਨਾਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਹੈ। ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।

RELATED ARTICLES
POPULAR POSTS