16.9 C
Toronto
Friday, August 14, 2026
spot_img
HomeਕੈਨੇਡਾFrontਪੰਜਾਬ ਵਿਚ ਐਨ.ਆਰ.ਆਈ. ਮਿਲਣੀ ਸਮਾਗਮ 3 ਫਰਵਰੀ ਤੋਂ

ਪੰਜਾਬ ਵਿਚ ਐਨ.ਆਰ.ਆਈ. ਮਿਲਣੀ ਸਮਾਗਮ 3 ਫਰਵਰੀ ਤੋਂ

ਪੰਜਾਬ ਵਿਚ ਐਨ.ਆਰ.ਆਈ. ਮਿਲਣੀ ਸਮਾਗਮ 3 ਫਰਵਰੀ ਤੋਂ

30 ਜਨਵਰੀ ਤੱਕ ਔਨਲਾਈਨ ਦਰਜ ਹੋ ਸਕਣਗੀਆਂ ਸ਼ਿਕਾਇਤਾਂ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਐਨ.ਆਰ.ਆਈ. ਮਿਲਣੀ ਸਮਾਗਮ 3 ਫਰਵਰੀ ਤੋਂ

ਪੰਜਾਬ ਨਾਲ ਸਬੰਧਿਤ ਐਨ.ਆਰ.ਆਈ. ਮਾਮਲਿਆਂ ਨੂੰ ਨਿਪਟਾਉਣ ਦੇ ਲਈ ਸੂਬਾ ਸਰਕਾਰ ਅਗਲੇ ਮਹੀਨੇ ਯਾਨੀ 3 ਫਰਵਰੀ 2024 ਤੋਂ  ਐਨ.ਆਰ.ਆਈ. ਮਿਲਣੀ ਦੇ ਸਮਾਗਮ ਕਰੇਗੀ। ਪੂਰੇ ਸੂਬੇ ਵਿਚ ਚਾਰ ਸਮਾਗਮ ਤੈਅ ਕੀਤੇ ਗਏ ਹਨ ਅਤੇ ਇਨ੍ਹਾਂ ਵਿਚ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਇਸ ਦੇ ਚੱਲਦਿਆਂ ਐਨ.ਆਰ.ਆਈਜ਼ ਭਲਕੇ 11 ਜਨਵਰੀ ਤੋਂ 30 ਜਨਵਰੀ 2024 ਤੱਕ ਵਿਭਾਗ ਦੀ ਵੈਬਸਾਈਟ nri.punjab.gov.in  ’ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਤੋਂ ਤੋਂ ਹੋਵੇਗੀ ਅਤੇ ਇਨ੍ਹਾਂ ਸਮਾਗਮਾਂ ਵਿਚ ਪਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਤਿੰਨ ਫਰਵਰੀ ਨੂੰ ਪਠਾਨਕੋਟ ਵਿਚ ਪਹਿਲਾ ਸਮਾਗਮ ਹੋਣਾ ਹੈ, ਜਿੱਥੇ ਪਠਾਨਕੋਟ, ਅੰਮਿ੍ਰਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ। ਇਸੇ ਤਰ੍ਹਾਂ ਦੂਜਾ ਸਮਾਗਮ 9 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਚ ਹੋਵੇਗਾ, ਜਿੱਥੇ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਹਾਲੀ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੂਰ ਕੀਤੀਆਂ ਜਾਣਗੀਆਂ। ਇਸ ਦੇ ਚੱਲਦਿਆਂ ਤੀਜਾ ਸਮਾਗਮ 16 ਫਰਵਰੀ ਨੂੰ ਸੰਗਰੂਰ ਵਿਚ ਰੱਖਿਆ ਗਿਆ ਹੈ, ਜਿੱਥੇ ਸੰਗਰੂਰ, ਪਟਿਆਲਾ, ਬਰਨਾਲਾ, ਸ੍ਰੀ ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਸਮਾਗਮ 22 ਫਰਵਰੀ ਨੂੰ ਫਿਰੋਜ਼ਪੁਰ ਵਿਚ ਹੋਵੇਗਾ, ਜਿਸ ਵਿਚ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਮੁਸ਼ਕਲਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਵੀ ਹੋਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੂਬੇ ਵਿਚ 2022 ਦੌਰਾਨ ਵੀ ਪੰਜ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏ ਗਏ ਸਨ। ਪੰਜਾਬ ’ਚ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਸੂਬੇ ਨਾਲ ਸਬੰਧਤ ਐਨ.ਆਰ.ਆਈ. ਇਨ੍ਹਾਂ ਸਮਾਗਮਾਂ ਦਾ ਪੂਰਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹੀ ਕੋਸ਼ਿਸ਼ ਹੈ ਕਿ ਇਨ੍ਹਾਂ ਮਿਲਣੀ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਐਨ.ਆਰ.ਆਈ. ਵਿਅਕਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇ।

RELATED ARTICLES
POPULAR POSTS