9 C
Toronto
Tuesday, September 22, 2026
spot_img
HomeਕੈਨੇਡਾFrontਪੰਜਾਬ ਦੇ ਮੰਤਰੀ ਅਮਨ ਅਰੋੜਾ ਪਹੁੰਚੇ ਅਦਾਲਤ

ਪੰਜਾਬ ਦੇ ਮੰਤਰੀ ਅਮਨ ਅਰੋੜਾ ਪਹੁੰਚੇ ਅਦਾਲਤ

ਪੰਜਾਬ ਦੇ ਮੰਤਰੀ ਅਮਨ ਅਰੋੜਾ ਪਹੁੰਚੇ ਅਦਾਲਤ

ਸੁਨਾਮ ਦੀ ਅਦਾਲਤ ਵਲੋਂ ਸੁਣਾਈ ਗਈ ਸਜ਼ਾ ਦੇ ਖਿਲਾਫ ਦਾਇਰ ਕੀਤੀ ਅਪੀਲ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੰਤਰੀ ਅਮਨ ਅਰੋੜਾ ਪਹੁੰਚੇ ਅਦਾਲਤ

ਪੰਜਾਬ ਦੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵਲੋਂ ਇਕ 15 ਸਾਲ ਪੁਰਾਣੇ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਸਜ਼ਾ ਦੇ ਖਿਲਾਫ ਅਮਨ ਅਰੋੜਾ ਨੇ ਹੁਣ ਜ਼ਿਲ੍ਹਾ ਅਦਾਲਤ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਸੰਗਰੂਰ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ’ਤੇ ਆਉਂਦੀ 15 ਜਨਵਰੀ ਨੂੰ ਸੁਣਵਾਈ ਹੋਵੇਗੀ ਅਤੇ ਅਦਾਲਤ ਨੇ ਦੋਵੇਂ ਪੱਖਾਂ ਨੂੰ ਪੇਸ਼ ਹੋਣ ਦੇ ਨਿਰਦੇਸ਼ ਦੇ ਦਿੱਤੇ ਹਨ। ਧਿਆਨ ਰਹੇ ਕਿ ਸੁਨਾਮ ਦੀ ਅਦਾਲਤ ਨੇ ਲੰਘੀ 21 ਦਸੰਬਰ ਨੂੰ ਮੰਤਰੀ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਜੁੜੇ ਇਕ ਘਰੇਲੂ ਝਗੜੇ ਨਾਲ ਸਬੰਧਤ ਮਾਮਲੇ ਵਿਚ ਸੁਣਾਈ ਗਈ ਸੀ। ਇਸਦੇ ਚੱਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦੋ ਸਾਲ ਦੀ ਸਜ਼ਾ ਹੋਣ ਪਿੱਛੋਂ ਉਨ੍ਹਾਂ ਨੂੰ ਵਜ਼ਾਰਤ ’ਚੋਂ ਹਟਾਉਣ ਸਬੰਧੀ ਚਰਚਾ ਤੇਜ਼ ਹੁੰਦੀ ਜਾ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰ ਨੇ ਐਡਵੋਕੇਟ ਜਨਰਲ ਤੋਂ ਰਾਇ ਵੀ ਮੰਗੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅਮਨ ਅਰੋੜਾ ਦੇ ਖਿਲਾਫ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਜਿਸ ਵਿਚ ਕਿਹਾ ਗਿਆ ਸੀ ਇਹ ਗੰਭੀਰ ਮਾਮਲਾ ਹੈ ਕਿ ਜਿਸ ਵਿਅਕਤੀ ਨੂੰ ਦੋ ਸਾਲ ਦੀ ਸਜ਼ਾ ਹੋ ਗਈ ਹੋਵੇ ਉਸ ਨੂੰ ਕੈਬਨਿਟ ’ਚ ਕਿਉਂ ਰੱਖਿਆ ਹੋਇਆ ਹੈ।

RELATED ARTICLES
POPULAR POSTS