-1.4 C
Toronto
Thursday, January 8, 2026
spot_img
HomeਕੈਨੇਡਾFrontਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕਤਲ, ਡਿਊਟੀ ਤੋਂ ਬਾਅਦ ਘਰ ਪਰਤਿਆ, ਖੂਨ...

ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕਤਲ, ਡਿਊਟੀ ਤੋਂ ਬਾਅਦ ਘਰ ਪਰਤਿਆ, ਖੂਨ ਨਾਲ ਲੱਥਪੱਥ ਲਾਸ਼ ਮਿਲੀ

ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕਤਲ, ਡਿਊਟੀ ਤੋਂ ਬਾਅਦ ਘਰ ਪਰਤਿਆ, ਖੂਨ ਨਾਲ ਲੱਥਪੱਥ ਲਾਸ਼ ਮਿਲੀ

ਤਰਨਤਾਰਨ / ਬਿਊਰੋ ਨੀਊਜ਼

ਗੁਰਪ੍ਰੀਤ ਸਿੰਘ (37) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਪੰਜਾਬ ਰੋਡਵੇਜ਼ ਤਰਨਤਾਰਨ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ। ਦੇਰ ਸ਼ਾਮ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ। ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਪਿੰਡ ਜਾਮਾਰਾਏ ਨੇੜੇ ਪਿੰਡ ਕੋਟ ਮੁਹੰਮਦ ਖਾਂ ਕੋਲ ਸੜਕ ਕਿਨਾਰੇ ਪਈ ਮਿਲੀ।

ਪੰਜਾਬ ਰੋਡਵੇਜ਼ ਵਿੱਚ ਬਤੌਰ ਡਰਾਈਵਰ ਤਾਇਨਾਤ ਨੌਜਵਾਨ ਦਾ ਘਰ ਪਰਤਦੇ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ (37) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਪੰਜਾਬ ਰੋਡਵੇਜ਼ ਤਰਨਤਾਰਨ ਵਿੱਚ ਡਰਾਈਵਰ ਵਜੋਂ ਤਾਇਨਾਤ ਸੀ। ਦੇਰ ਸ਼ਾਮ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ। ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਪਿੰਡ ਕੋਟ ਮੁਹੰਮਦ ਖਾਂ ਨੇੜੇ ਸੜਕ ਕਿਨਾਰੇ ਪਈ ਮਿਲੀ।

ਸੂਚਨਾ ਦੇ ਬਾਅਦ ਥਾਣਾ ਸਦਰ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਉਸ ਦਾ ਮੋਟਰਸਾਈਕਲ ਲਾਸ਼ ਦੇ ਕੋਲ ਖੜ੍ਹਾ ਸੀ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤੇ ਜਾਣ ਕਾਰਨ ਮ੍ਰਿਤਕ ਦੀ ਲਾਸ਼ ਕਾਫੀ ਖੂਨ ਵਹਿ ਰਹੀ ਸੀ। ਸੂਤਰਾਂ ਅਨੁਸਾਰ ਇਹ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਦੇ ਤਿੰਨ ਛੋਟੇ ਬੱਚੇ, ਪਤਨੀ ਅਤੇ ਮਾਂ ਹੈ।

ਡੀਐਸਪੀ (ਡੀ) ਅਰੁਣ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਆਲੇ-ਦੁਆਲੇ ਅਤੇ ਕੈਮਰਿਆਂ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES
POPULAR POSTS