-7.7 C
Toronto
Tuesday, March 17, 2026
spot_img
HomeਕੈਨੇਡਾFrontਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਦਲੇ ਤੇਵਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਦਲੇ ਤੇਵਰ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਦਲੇ ਤੇਵਰ

ਕਿਹਾ : ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲਿਆਂ ’ਤੇ ਕੋਈ ਇਤਰਾਜ਼ ਨਹੀਂ

ਚੰਡੀਗੜ੍ਹ/ਬਿਊਰੋ ਨਿਊਜ਼ :


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤੇਵਰ ਅੱਜ ਕੁੱਝ ਬਦਲੇ ਬਦਲੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਪਾਰਟੀ ਪ੍ਰਧਾਨ ਹੁੰਦਾ ਹੈ ਪਾਰਟੀ ਦੇ ਪ੍ਰੋਗਰਾਮ ਉਸ ਦੇ ਅਨੁਸਾਰ ਹੀ ਹੁੰਦੇ ਹਨ ਪ੍ਰੰਤੂ ਪੰਜਾਬ ਵਿਚ ਇਸ ਤਰ੍ਹਾਂ ਨਹੀਂ ਹੋ ਰਿਹਾ। ਪ੍ਰੰਤੂ ਫਿਰ ਵੀ ਮੇਰਾ ਦਿਲ ਬਹੁਤ ਵੱਡਾ ਹੈ ਅਤੇ ਮੈਨੂੰ ਕਿਸੇ ਵੀ ਲੀਡਰ ਤੋਂ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਕਈ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦਾ ਕੱਦ ਤਾਂ ਬਹੁਤ ਵੱਡਾ ਹੁੰਦਾ ਹੈ ਪ੍ਰੰਤੂ ਉਨ੍ਹਾਂ ਦੇ ਦਿਲ ਬਹੁਤ ਛੋਟੇ ਹੁੰਦੇ ਹਨ ਅਤੇ ਉਨ੍ਹਾਂ ਨੂੰ ਦੂਜਿਆਂ ਤੋਂ ਬੜੀ ਜਲਦੀ ਘਬਰਾਹਟ ਹੋ ਜਾਂਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਫਿਰ ਵੀ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਕੋਈ ਵੀ ਵਿਅਕਤੀ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ ਤਾਂ ਉਨ੍ਹਾਂ ਨੂੰ ਉਸ ਵਿਅਕਤੀ ਪ੍ਰਤੀ ਕੋਈ ਇਤਰਾਜ਼ ਨਹੀਂ। ਪ੍ਰੰਤੂ ਜੇਕਰ ਕੋਈ ਵਿਅਕਤੀ ਕਾਂਗਰਸ ਪਾਰਟੀ ਦੀ ਸਟੇਜ ’ਤੇ ਚੜ੍ਹ ਕੇ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਹੀ ਮੰਦਾ-ਚੰਗਾ ਬੋਲੇ ਤਾਂ ਉਸ ਖਿਲਾਫ਼ ਆਉਣ ਵਾਲੇ ਸਮੇਂ ’ਚ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਰਾਜਾ ਵੜਿੰਗ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀਆਂ ਗਤੀਵਿਧੀਆਂ ਸਬੰਧੀ ਪੰਜਾਬ ਕਾਂਗਰਸ ਦੇ ਇੰਚਾਰਜ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਸਬੰਧੀ ਕੋਈ ਵੀ ਫੈਸਲਾ ਹੁਣ ਪਾਰਟੀ ਹਾਈ ਕਮਾਂਡ ਨੇ ਲੈਣਾ ਹੈ।

RELATED ARTICLES

POPULAR POSTS