ਰਾਧਾ ਸੁਆਮੀ ਸਤਿਸੰਗ ਭਵਨ ‘ਤੇ ਜ਼ਮੀਨ ਹੜੱਪਣ ਅਤੇ ਨਾਜਾਇਜ਼ ਮਾਈਨਿੰਗ ਦੇ ਦੋਸ਼, ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ / ਬਿਊਰੋ ਨੀਊਜ਼
ਪਟੀਸ਼ਨਰ ਨੇ ਦੋਸ਼ ਲਾਇਆ ਸੀ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਖ-ਵੱਖ ਸਾਧਨਾਂ ਰਾਹੀਂ ਆਪਣੇ ਅਧੀਨ ਖੇਤਰ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ। ਧੁੱਸੀ ਬੰਨ੍ਹ ਦੀ ਉਸਾਰੀ ਤੋਂ ਬਾਅਦ ਬਿਆਸ ਦਰਿਆ ਨੇ ਗੈਰ-ਕੁਦਰਤੀ ਤੌਰ ‘ਤੇ ਆਪਣਾ ਰਸਤਾ ਦੋ ਕਿਲੋਮੀਟਰ ਤੱਕ ਬਦਲ ਲਿਆ, ਜਿਸ ਕਾਰਨ ਕਰੀਬ 2500 ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਹੈ।
ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਵੜੈਚ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ’ਤੇ ਨਾਜਾਇਜ਼ ਕਬਜ਼ੇ ਅਤੇ ਜ਼ਮੀਨ ਦੀ ਮਾਈਨਿੰਗ ਦੇ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।