-4.7 C
Toronto
Wednesday, December 3, 2025
spot_img

ਭਾਰਤ-ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਅੱਜ, 2000 ਪੁਲਸ ਕਰਮਚਾਰੀ ਤਾਇਨਾਤ, 1500 CCTV ਕੈਮਰਿਆਂ ਨਾਲ ਨਿਗਰਾਨੀ

ਮੋਹਾਲੀ / ਬਿਊਰੋ ਨੀਊਜ਼


ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਮੈਚ ਵੀਰਵਾਰ ਨੂੰ ਪੰਜਾਬ ਦੇ ਮੋਹਾਲੀ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਮੁਹਾਲੀ ਵਿੱਚ ਪੁਲੀਸ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਪੁਲੀਸ ਟੀਮਾਂ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖਣਗੀਆਂ। ਪੁਲਿਸ ਨੇ ਵੀ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਤਿਆਰੀਆਂ ਕਰ ਲਈਆਂ ਹਨ।

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ), ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਇਸ ਟੀ-20 ਮੈਚ ਲਈ ਮੁਹਾਲੀ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ ਅਤੇ ਅੰਦਰ ਅਤੇ ਬਾਹਰ ਦੋ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਹਨ। ਮੈਚ ਤੋਂ ਇੱਕ ਦਿਨ ਪਹਿਲਾਂ ਐਸਐਸਪੀ ਡਾਕਟਰ ਸੰਦੀਪ ਗਰਗ ਨੇ ਖੁਦ ਪੀਸੀਏ ਸਟੇਡੀਅਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 1500 ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਰੱਖੀ ਜਾਵੇਗੀ। ਐਂਟਰੀ ਗੇਟ ‘ਤੇ ਵੀਡੀਓ ਐਨਾਲਿਟੀਕਲ ਹੈੱਡ ਕਾਊਂਟਿੰਗ ਕੈਮਰੇ ਲਗਾਏ ਜਾਣਗੇ। ਇਸ ਤੋਂ ਪਤਾ ਲੱਗ ਸਕੇਗਾ ਕਿ ਮੈਚ ਦੇਖਣ ਲਈ ਕਿੰਨੇ ਦਰਸ਼ਕ ਸਟੇਡੀਅਮ ਵਿੱਚ ਆਏ ਹਨ।

ਪੁਲਿਸ ਇੰਤੇਜਾਮ

ਐਸ.ਐਸ.ਪੀ ਡਾ: ਸੰਦੀਪ ਗਰਗ ਨੇ ਕਿਹਾ ਕਿ ਉਨ੍ਹਾਂ ਦੀ ਪੁਲਿਸ ਫੋਰਸ ਸਵੇਰ ਤੋਂ ਲੈ ਕੇ ਰਾਤ ਤੱਕ ਸੁਰੱਖਿਆ ਨੂੰ ਯਕੀਨੀ ਬਣਾਏਗੀ ਤਾਂ ਜੋ ਮੈਚ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ | ਉਨ੍ਹਾਂ ਨੇ ਖੁਦ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਅਧਿਕਾਰੀਆਂ ਨਾਲ ਬ੍ਰੀਫਿੰਗ ਕੀਤੀ ਹੈ ਤਾਂ ਜੋ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਤੋਂ ਜਾਣੂ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਜੇਕਰ ਕੋਈ ਵਿਰੋਧ ਕਰਨ ਲਈ ਆਉਂਦਾ ਹੈ ਤਾਂ ਉਸ ਨੂੰ ਰੋਕਣ ਅਤੇ ਗੱਲਬਾਤ ਕਰਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

RELATED ARTICLES
POPULAR POSTS