Breaking News
Home / ਕੈਨੇਡਾ / Front / ਉਡਾਣ ਭਰਨ ਤੋਂ ਪਹਿਲਾਂ, ਯਾਤਰੀ ਨੇ ਕੈਬਿਨ ਦਾ ਦਰਵਾਜ਼ਾ ਖੋਲ੍ਹਿਆ ਅਤੇ ਛਾਲ ਮਾਰ ਦਿੱਤੀ, ਜਿਸ ਨਾਲ ਜਹਾਜ਼ ਵਿਚ ਦਹਿਸ਼ਤ ਫੈਲ ਗਈ

ਉਡਾਣ ਭਰਨ ਤੋਂ ਪਹਿਲਾਂ, ਯਾਤਰੀ ਨੇ ਕੈਬਿਨ ਦਾ ਦਰਵਾਜ਼ਾ ਖੋਲ੍ਹਿਆ ਅਤੇ ਛਾਲ ਮਾਰ ਦਿੱਤੀ, ਜਿਸ ਨਾਲ ਜਹਾਜ਼ ਵਿਚ ਦਹਿਸ਼ਤ ਫੈਲ ਗਈ

ਉਡਾਣ ਭਰਨ ਤੋਂ ਪਹਿਲਾਂ, ਯਾਤਰੀ ਨੇ ਕੈਬਿਨ ਦਾ ਦਰਵਾਜ਼ਾ ਖੋਲ੍ਹਿਆ ਅਤੇ ਛਾਲ ਮਾਰ ਦਿੱਤੀ, ਜਿਸ ਨਾਲ ਜਹਾਜ਼ ਵਿਚ ਦਹਿਸ਼ਤ ਫੈਲ ਗਈ

ਕੈਨੇਡਾ/ ਬਿਊਰੋ ਨੀਊਜ਼

ਏਅਰ ਕੈਨੇਡਾ ਦੀ ਫਲਾਈਟ ਵਿੱਚ ਸਵਾਰ ਇੱਕ ਵਿਅਕਤੀ ਨੇ ਕੈਬਿਨ ਦਾ ਦਰਵਾਜ਼ਾ ਖੋਲ੍ਹਿਆ ਅਤੇ 20 ਫੁੱਟ ਦੀ ਉਚਾਈ ਤੋਂ ਛਾਲ ਮਾਰ ਦਿੱਤੀ। ਇਸ ਹਾਦਸੇ ਵਿੱਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ।

ਏਅਰ ਕੈਨੇਡਾ ਦੇ ਇੱਕ ਯਾਤਰੀ ਨੇ ਦੁਬਈ ਲਈ ਉਡਾਣ ਭਰਨ ਤੋਂ ਪਹਿਲਾਂ ਹੀ ਜਹਾਜ਼ ਤੋਂ ਛਾਲ ਮਾਰ ਦਿੱਤੀ। ਘਟਨਾ 8 ਜਨਵਰੀ ਦੀ ਹੈ, ਜਦੋਂ ਯਾਤਰੀ ਟੋਰਾਂਟੋ ਇੰਟਰਨੈਸ਼ਨਲ ਏਅਰਪੋਰਟ ‘ਤੇ ਜਹਾਜ਼ ‘ਚ ਸਵਾਰ ਹੋਇਆ ਸੀ ਪਰ ਉਸ ਨੇ ਆਪਣੀ ਸੀਟ ‘ਤੇ ਬੈਠਣ ਦੀ ਬਜਾਏ ਕੈਬਿਨ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ ਛਾਲ ਮਾਰ ਦਿੱਤੀ ਸੀ।

ਕੈਬਿਨ ਦਾ ਦਰਵਾਜ਼ਾ ਖੋਲ੍ਹ ਕੇ ਬਾਹਰ ਛਾਲ ਮਾਰ ਦਿੱਤੀ
ਉਹ 20 ਫੁੱਟ ਦੀ ਉਚਾਈ ਤੋਂ ਡਿੱਗ ਪਿਆ। ਇਸ ਹਾਦਸੇ ਵਿੱਚ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ। ਖੇਤਰੀ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਹਾਦਸੇ ਵਾਲੀ ਥਾਂ ‘ਤੇ ਬੁਲਾਇਆ ਗਿਆ। ਏਅਰ ਕੈਨੇਡਾ ਦੀ ਵੈੱਬਸਾਈਟ ਮੁਤਾਬਕ, ਇਸ ਘਟਨਾ ਕਾਰਨ ਬੋਇੰਗ 747 ਦੇ ਟੇਕਆਫ ਵਿੱਚ ਛੇ ਘੰਟੇ ਦੀ ਦੇਰੀ ਹੋਈ।

ਏਅਰਲਾਈਨ ਦੇ ਬੁਲਾਰੇ ਨੇ ਕਿਹਾ, ‘ਮਾਮਲੇ ਦੀ ਜਾਂਚ ਜਾਰੀ ਹੈ। ਸਾਰੀਆਂ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਸ ਦੀ ਸੱਟ ਦੀ ਹੱਦ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਯਾਤਰੀ ਨੂੰ ਉਸ ਦੀ ਹਰਕਤ ਲਈ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਨਹੀਂ।

16 ਸਾਲਾ ਯਾਤਰੀ ਨੇ ਪਰਿਵਾਰ ਦੇ ਮੈਂਬਰਾਂ ‘ਤੇ ਹਮਲਾ ਕੀਤਾ

ਇਸ ਹਾਦਸੇ ਤੋਂ ਕੁਝ ਦਿਨ ਪਹਿਲਾਂ ਹੀ ਏਅਰ ਕੈਨੇਡਾ ਦੀ ਫਲਾਈਟ ‘ਚ ਇਕ 16 ਸਾਲਾ ਯਾਤਰੀ ਨੇ ਇਕ ਪਰਿਵਾਰ ‘ਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ ਕਾਰਨ ਹੋਰ ਯਾਤਰੀਆਂ ਨੂੰ ਤਿੰਨ ਘੰਟੇ ਇੰਤਜ਼ਾਰ ਕਰਨਾ ਪਿਆ। ਰਾਇਲ ਕੈਨੇਡੀਅਨ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਟੋਰਾਂਟੋ ਤੋਂ ਕੈਲਗਰੀ ਜਾ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਹੋਰ ਯਾਤਰੀਆਂ ਅਤੇ ਸਟਾਫ ਨੇ 16 ਸਾਲਾ ਯਾਤਰੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿੱਚ ਪਰਿਵਾਰਕ ਮੈਂਬਰਾਂ ਨੂੰ ਵੀ ਸੱਟਾਂ ਲੱਗੀਆਂ ਹਨ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …