Breaking News
Home / ਕੈਨੇਡਾ / Front / ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਕੜਾਕੇ ਦੀ ਠੰਡ

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਕੜਾਕੇ ਦੀ ਠੰਡ

ਪੰਜਾਬ, ਹਰਿਆਣਾ, ਯੂਪੀ ਤੇ ਰਾਜਸਥਾਨ ’ਚ ਕੜਾਕੇ ਦੀ ਠੰਡ

ਧੁੰਦ ਦੇ ਚੱਲਦਿਆਂ ਉਡਾਣਾਂ ਅਤੇ ਰੇਲ ਗੱਡੀਆਂ ਹੋ ਰਹੀਆਂ ਲੇਟ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ, ਹਿਮਾਚਲ, ਹਰਿਆਣਾ, ਯੂਪੀ ਤੇ ਰਾਜਸਥਾਨ  ਸਣੇ ਪੂਰੇ ਉਤਰੀ ਭਾਰਤ ’ਚ ਕੜਾਕੇ ਦੀ ਠੰਡ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਅਤੇ ਪੈ ਰਹੀ ਧੁੰਦ ਦੇ ਚੱਲਦਿਆਂ ਹਵਾਈ ਉਡਾਣਾਂ ਅਤੇ ਰੇਲ ਗੱਡੀਆਂ ਮਿੱਥੇ ਸਮੇਂ ਤੋਂ ਲੇਟ ਹੀ ਪਹੁੰਚ ਰਹੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੰਦ ਦੇ ਚੱਲਦਿਆਂ ਵਿਜੀਬਿਲਟੀ ਵੀ ਬਹੁਤ ਘੱਟ ਰਹੀ। ਦੱਸਿਆ ਗਿਆ ਕਿ ਬੀਤੇ 11 ਸਾਲਾਂ ਵਿਚ ਪਹਿਲੀ ਵਾਰ ਲੰਬੇ ਸਮੇਂ ਤੱਕ ਤਾਪਮਾਨ 9 ਤੋਂ 10 ਡਿਗਰੀ ਦੇ ਕਰੀਬ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਆਉਣ ਵਾਲੇ ਦਿਨਾਂ ਵਿਚ ਠੰਡੀਆਂ ਹਵਾਵਾਂ ਚੱਲ ਸਕਦੀਆਂ ਹਨ ਅਤੇ ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਅਜਿਹੇ ਧੁੰਦ ਦੇ ਮੌਸਮ ਦੌਰਾਨ ਲੋਕ ਸੜਕਾਂ ’ਤੇ ਆਪਣੇ ਵਾਹਨ ਪੂਰੀ ਸਾਵਧਾਨੀ ਨਾਲ ਚਲਾਉਣ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।

Check Also

ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ

ਇਮਰਾਨ ਖਾਨ ਦੀ ਪਤਨੀ ਬੁਸ਼ਰਾ ਨੂੰ ਵੀ 7 ਸਾਲ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ …