22.4 C
Toronto
Wednesday, August 19, 2026
spot_img
HomeਕੈਨੇਡਾFrontਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ

ਅਗਲੀ ਸੁਣਵਾਈ ਹੁਣ ਭਲਕੇ 12 ਜਨਵਰੀ ਨੂੰ

ਕਪੂਰਥਲਾ/ਬਿਊਰੋ ਨਿਊਜ਼

ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਤੇ ਅੱਜ ਫਿਰ ਸੁਣਵਾਈ ਟਲੀ

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਡਰੱਗ ਤਸਕਰੀ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਸੁਖਪਾਲ ਸਿੰਘ ਖਹਿਰਾ ਵਿਰੁੱਧ ਕਪੂਰਥਲਾ ਜ਼ਿਲ੍ਹੇ ਵਿਚ ਪੈਂਦੇ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਇਕ ਹੋਰ ਮਾਮਲੇ ਸੰਬੰਧੀ ਕਪੂਰਥਲਾ ਦੀ ਮਾਨਯੋਗ ਅਦਾਲਤ ’ਚ ਅੱਜ ਉਨ੍ਹਾਂ ਦੀ ਜ਼ਮਾਨਤ ਸੰਬੰਧੀ ਸੁਣਵਾਈ ਹੋਣੀ ਸੀ, ਪਰ ਥਾਣਾ ਸੁਭਾਨਪੁਰ ਵਲੋਂ ਰਿਕਾਰਡ ਨਾ ਪੇਸ਼ ਕੀਤੇ ਜਾਣ ਕਾਰਨ ਖਹਿਰਾ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਜ ਫਿਰ ਟਲ ਗਈ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ ਭਲਕੇ 12 ਜਨਵਰੀ ਨੂੰ ਹੋਵੇਗੀ। ਇਸ ਤੋਂ ਪਹਿਲਾਂ ਲੰਘੀ 9 ਜਨਵਰੀ ਨੂੰ ਵੀ ਪੁਲਿਸ ਖਹਿਰਾ ਖਿਲਾਫ ਰਿਕਾਰਡ ਪੇਸ਼ ਨਹੀਂ ਕਰ ਸਕੀ ਸੀ ਅਤੇ ਮਾਮਲੇ ਦੀ ਸੁਣਵਾਈ 11 ਜਨਵਰੀ ’ਤੇ ਪਾ ਦਿੱਤੀ ਗਈ ਸੀ।  ਦੱਸਣਯੋਗ ਹੈ ਕਿ ਕਪੂਰਥਲਾ ਦੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ 6 ਜਨਵਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ਭੇਜਿਆ ਸੀ। ਪਿਛਲੇ ਦਿਨੀਂ ਡਰੱਗ ਤਸਕਰੀ ਦੇ ਮਾਮਲੇ ’ਚ ਜੇਲ੍ਹ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਕਪੂਰਥਲਾ ਪੁਲਿਸ ਨੇ ਇਕ ਹੋਰ ਮਾਮਲੇ ਵਿਚ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਸੀ। ਖਹਿਰਾ ਖਿਲਾਫ਼ 4 ਜਨਵਰੀ ਨੂੰ ਥਾਣਾ ਸੁਭਾਨਪੁਰ ’ਚ ਇਕ ਮਹਿਲਾ ਦੀ ਸ਼ਿਕਾਇਤ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ।

RELATED ARTICLES
POPULAR POSTS