ਅਦਾਲਤ ਨੇ ਮੁੱਖ ਮੰਤਰੀ ਮਾਨ ਨੂੰ 19 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮੁਕਤਸਰ ਦੀ ਅਦਾਲਤ ਵਿਚ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਜਦਕਿ ਮੁਕਤਸਰ ਦੀ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ 19 ਜਨਵਰੀ ਨੂੰ ਪੇਸ਼ ਹੋਣ ਲਈ ਹੁਕਮ ਜਾਰੀ ਕਰ ਦਿੱਤੇ ਹਨ। ਧਿਆਨ ਰਹੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੀ 1 ਨਵੰਬਰ ਨੂੰ ਕਰਵਾਈ ਗਈ ਓਪਨ ਡਿਬੇਟ ਵਿਚ ਬਾਦਲ ਪਰਿਵਾਰ ‘ਤੇ ਹਰਿਆਣਾ ‘ਚ ਬਾਲਾਸਰ ਫਾਰਮ ਲਈ ਸਪੈਸ਼ਲ ਨਹਿਰ ਕਢਵਾਉਣ ਦੇ ਆਰੋਪ ਲਗਾਏ ਸਨ। ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਕਿਹਾ ਸੀ ਪ੍ਰੰਤੂ ਉਨ੍ਹਾਂ ਮੁਆਫ਼ੀ ਨਹੀਂ ਮੰਗੀ। ਜਿਸ ਦੇ ਚਲਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਖਿਲਾਫ਼ ਇਹ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੇ ਲਈ ਇਹ ਚੈਲੇਂਜ ਨਹੀਂ ਬਲਕਿ ਇਕ ਮੌਕਾ। ਉਹ ਚਾਹੁੰਦੇ ਹਨ ਕਿ ਇਸ ਮਾਮਲੇ ਦੀ ਹਰ ਹਫ਼ਤੇ ਅਦਾਲਤ ਵਿਚ ਸੁਣਵਾਈ ਹੋਵੇ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਉਹ ਹਰ ਸੁਣਵਾਈ ਮੌਕੇ ਅਦਾਲਤ ‘ਚ ਆਪਣੀ ਗੱਲ ਸਬੂਤਾਂ ਸਮੇਤ ਰੱਖਣਗੇ ਅਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਪ੍ਰਾਪਰਟੀਆਂ ਦਾ ਖੁਲਾਸਾ ਕਰਨਗੇ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …