ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਦੇ ਪਿੰਡ ਮਚਾਕੀ ਮੱਲ ਸਿੰਘ ਦੇ ਕਿਸਾਨ ਜਗਜੀਤ ਸਿੰਘ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ઠ42 ਸਾਲਾ ਜਗਜੀਤ ਸਿੰਘ ਨੇ 10 ਸਾਲਾਂ ਦੀ ਹਰਮਨਵੀਰ ਕੌਰ, 8 ਸਾਲ ਦੀ ਜਸ਼ਨਦੀਪ ਕੌਰ ਤੇ 7 ਸਾਲ ਦੇ ਮੁੰਡੇ ਜਗਸੀਰ ਸਿੰਘ ਸਮੇਤ ਰਾਜਸਥਾਨ ਫੀਡਰ ਨਹਿਰ ਵਿਚ ਛਾਲ ਮਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੇ ਬੱਚਿਆਂ ਨੂੰ ਨਹਿਰ ਵਿਚ ਧੱਕਾ ਮਾਰਨ ਤੋਂ ਬਾਅਦ ਖੁਦ ਵੀ ਨਹਿਰ ਵਿਚ ਛਾਲ ਮਾਰ ਦਿੱਤੀ। ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਦੀ ਪਤਨੀ ਤਿੰਨ ਸਾਲ ਪਹਿਲਾਂ ਉਸ ਨੂੰ ਛੱਡ ਗਈ ਸੀ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …