Breaking News
Home / ਭਾਰਤ / ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜਰਾਤ ਵਿਚ ਵੀ ਕੀਤੀ ਰੈਲੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਗੁਜਰਾਤ ਵਿਚ ਵੀ ਕੀਤੀ ਰੈਲੀ

ਤਾਨਾਸ਼ਾਹੀ ਵਿਰੁੱਧ ‘ਆਪ’ ਦੀ ਜੰਗ ਜਾਰੀ ਰਹੇਗੀ : ਭਗਵੰਤ ਮਾਨ
ਨਰਮਦਾ (ਗੁਜਰਾਤ) : ਗੁਜਰਾਤ ਪੁਲਿਸ ਵੱਲੋਂ ਵਿਧਾਨ ਸਭਾ ਹਲਕਾ ਦੇਦੀਆਪਾੜਾ ਦੇ ਵਿਧਾਇਕ ਚੈਤਰ ਵਸਾਵਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੁੱਧ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੇ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਭਾਜਪਾ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਦੋਵੇਂ ਆਗੂਆਂ ਨੇ ਕਿਹਾ ਕਿ ਗੁਜਰਾਤ ਸਰਕਾਰ ਨੇ ‘ਆਪ’ ਦੇ ਵਿਧਾਇਕ ਚੈਤਰ ਵਸਾਵਾ ਤੇ ਉਸ ਦੀ ਪਤਨੀ ਨੂੰ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਚੈਤਰ ਵਸਾਵਾ ਭਰੂਚ ਹਮਲੇ ਤੋਂ ‘ਆਪ’ ਦੇ ਲੋਕ ਸਭਾ ਉਮੀਦਵਾਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਤੇ ਗਰੀਬ ਲੋਕਾਂ ਦੇ ਹੱਕ ‘ਚ ਲੜਨ ਲਈ ਜੇਲ੍ਹ ਵਿੱਚ ਡੱਕਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ‘ਆਪ’ ਦੀ ਜੰਗ ਜਾਰੀ ਰਹੇਗੀ ਅਤੇ ਅਖੀਰ ਵਿੱਚ ਜਿੱਤ ਸਚਾਈ ਤੇ ਇਮਾਨਦਾਰੀ ਦੀ ਹੋਵੇਗੀ।’ਜੇਲ੍ਹ ਜਾਣ ਨਾਲ ਉਨ੍ਹਾਂ ਦਾ ਹੌਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਉਣਗੇ। ਭਾਜਪਾ ਵੱਲੋਂ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ। ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਣ ‘ਤੇ ਭਾਜਪਾ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕ ਦਿੰਦੀ ਹੈ।’ ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ‘ਚ ਵੀ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਹੈ ਕਿਉਂਕਿ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਹੈ।
ਇਸੇ ਕਾਰਨ ਦਿੱਲੀ ਵਿੱਚ ਬੱਚੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ। ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਕੀਤਾ ਅਤੇ ਮੁਹੱਲਾ ਕਲੀਨਿਕ ਬਣਾਏ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ ਜਿਸ ਨੂੰ ਦੇਖਦਿਆਂ ਭਾਜਪਾ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ।
ਉਨ੍ਹਾਂ ਕਿਹਾ ਕਿ ਭਾਜਪਾ ਇਥੇ ਵੀ ਨਹੀਂ ਰੁਕੀ ਅਤੇ ਪੂੰਜੀਪਤੀਆਂ ਵੱਲੋਂ ਕੀਤੇ ਗਏ ਘੁਟਾਲੇ ਵਿਰੁੱਧ ਆਵਾਜ਼ ਚੁੱਕਣ ਵਾਲੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ। ਇਸ ਲਈ ਭਾਜਪਾ ਵੱਲੋਂ ਕੇਜਰੀਵਾਲ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਘੜੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ‘ਆਪ’ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ ‘ਚ ਹਨ। ਉਨ੍ਹਾਂ ਕਿਹਾ ਕਿ ਉਹ ਕੁੱਝ ਵੀ ਕਰ ਲੈਣ ਪਰ ਕੇਜਰੀਵਾਲ ਅਤੇ ‘ਆਪ’ ਆਗੂ ਡਰਨ ਵਾਲੇ ਨਹੀਂ ਹਨ।

Check Also

ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਲਈ ਕਰਨਗੇ ਚੋਣ ਪ੍ਰਚਾਰ

ਸ਼ਿਵਸੈਨਾ ਤੇ ਐਨਸੀਪੀ ਵੱਲੋਂ ਪ੍ਰਚਾਰ ਕਰਨ ਲਈ ‘ਆਪ’ ਨਾਲ ਕੀਤਾ ਗਿਆ ਸੀ ਸੰਪਰਕ ਨਵੀਂ ਦਿੱਲੀ/ਬਿਊਰੋ …