Breaking News
Home / ਪੰਜਾਬ / ਕੇਂਦਰੀ ਕਾਨੂੰਨ ਮੰਤਰੀ ਵੱਲੋਂ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਦੀ ਜਾਂਚ ਕਰਵਾਉਣ ਦੀ ਸਿਫਾਰਸ਼

ਕੇਂਦਰੀ ਕਾਨੂੰਨ ਮੰਤਰੀ ਵੱਲੋਂ ਜਲੰਧਰ ਸਮਾਰਟ ਸਿਟੀ ਪ੍ਰਾਜੈਕਟ ਦੀ ਜਾਂਚ ਕਰਵਾਉਣ ਦੀ ਸਿਫਾਰਸ਼

ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਭਾਜਪਾ ਆਗੂਆਂ ਵੱਲੋਂ ਸਮਾਰਟ ਸਿਟੀ ਪ੍ਰਾਜੈਕਟ ਜਲੰਧਰ ਵਿੱਚ ਹੋਏ ਕਥਿਤ ਘਪਲੇ ਦੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਇਸ ਮਾਮਲੇ ਦੀ ਜਾਂਚ ਸੀਬੀਆਈ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਨੇ ਕੇਂਦਰੀ ਹਾਊਸਿੰਗ ਮੰਤਰਾਲੇ ਅਧੀਨ ਚੱਲ ਰਹੀ ਸਮਾਰਟ ਪ੍ਰਾਜੈਕਟ ਬਾਰੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਸ ਕਥਿਤ ਘੁਟਾਲੇ ਦੀ ਜਾਂਚ ਕਰਵਾਉਣ ਦੀ ਸਿਫਾਰਸ਼ ਕੀਤੀ ਹੈ। ਇਸਦੀ ਪੁਸ਼ਟੀ ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਅਸ਼ੋਕ ਸਰੀਨ ਤੇ ਰਾਜੇਸ਼ ਕਪੂਰ ਨੇ ਕੀਤੀ ਹੈ।
ਲੋਕ ਸਭਾ ਚੋਣਾਂ ਵਿਚ ਭਾਜਪਾ ਦੀ ਜਿੱਤ ਯਕੀਨੀ ਬਣਾਉਣ ਲਈ ਭਾਜਪਾ ਜਲੰਧਰ ਸ਼ਹਿਰੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਖਿਲਾਫ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਜਲੰਧਰ ਛਾਉਣੀ ਵਿੱਚ ਵੰਦੇ ਭਾਰਤ ਰੇਲ ਦੇ ਰੁਕਣ ਸਬੰਧੀ ਆਪਣਾ ਦਾਅਵਾ ਪੇਸ਼ ਕਰਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਆਮ ਆਦਮੀ ਪਾਰਟੀ ਨੇ ਵੰਦੇ ਭਾਰਤ ਰੇਲ ਰੁਕਣ ਲਈ ਕਿਹਾ ਸੀ ਜਿਸ ਤੋਂ ਬਾਅਦ ਜਲੰਧਰ ਭਾਜਪਾ ਦੇ ਆਗੂਆਂ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਚੱਲ ਰਹੀ ਗੱਲਬਾਤ ‘ਤੇ ਅਧਿਕਾਰਤ ਪੱਤਰ ਜਾਰੀ ਕਰਕੇ ਸੁਸ਼ੀਲ ਰਿੰਕੂ ਦੇ ਦਾਅਵੇ ਨਕਾਰ ਦਿੱਤੇ ਸਨ। ਹੁਣ ਜਲੰਧਰ ਭਾਜਪਾ ਨੇ ਸਮਾਰਟ ਸਿਟੀ ਪ੍ਰਾਜੈਕਟ ‘ਚ ਘੁਟਾਲੇ ਦਾ ਆਰੋਪ ਲਾਇਆ ਹੈ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …