ਤਰਨਤਾਰਨ ‘ਚ ਧੁੰਦ ਕਾਰਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਕਾਰ, ਫ਼ਿਰੋਜ਼ਪੁਰ ਦੇ ਚਾਰ ਨੌਜਵਾਨਾਂ ਦੀ ਮੌਤ
ਚੰਡੀਗੜ੍ਹ / ਬਿਊਰੋ ਨੀਊਜ਼
ਅੰਮ੍ਰਿਤਸਰ ‘ਚ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਗੁਰੂਹਰਸਹਾਏ ਨੂੰ ਪਰਤ ਰਹੇ ਨੌਜਵਾਨਾਂ ਦੀ ਸਵਿਫਟ ਕਾਰ ਹਰੀਕੇ ਪੱਤਣ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਇਸ ਕਾਰ ਵਿੱਚ ਪੰਜ ਲੋਕ ਸਵਾਰ ਸਨ। ਸਾਰੇ ਗੁਰੂ ਹਰਸਹਾਏ ਦੇ ਵਾਸੀ ਦੱਸੇ ਜਾਂਦੇ ਹਨ।
ਪੰਜਾਬ ਵਿੱਚ ਧੁੰਦ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਤਰਨਤਾਰਨ ‘ਚ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇਅ 54 ‘ਤੇ ਕਸਬਾ ਹਰੀਕੇ ਪੱਤਣ ਦੇ ਹੇਠਾਂ ਬੂਹ ਪੁਲ ਨੇੜੇ ਵੀਰਵਾਰ ਰਾਤ ਨੂੰ ਵਾਪਰਿਆ। ਹਾਦਸੇ ‘ਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕ ਕੇ ਗੁਰੂਹਰਸਹਾਏ ਨੂੰ ਪਰਤ ਰਹੇ ਨੌਜਵਾਨਾਂ ਦੀ ਸਵਿਫਟ ਕਾਰ ਹਰੀਕੇ ਪੱਤਣ ‘ਚ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਪਿੱਛੇ ਤੋਂ ਟਕਰਾ ਗਈ। ਇਸ ਕਾਰ ਵਿੱਚ ਪੰਜ ਲੋਕ ਸਵਾਰ ਸਨ। ਸਾਰੇ ਗੁਰੂ ਹਰਸਹਾਏ ਦੇ ਵਾਸੀ ਦੱਸੇ ਜਾਂਦੇ ਹਨ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।
ਥਾਣਾ ਹਰੀਕੇ ਦੇ ਪੁਲੀਸ ਅਧਿਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਰੋਬਿਨਪ੍ਰੀਤ ਸਿੰਘ ਪੁੱਤਰ ਰੇਸ਼ਮ ਸਿੰਘ, ਕਰਨਜੀਤ ਸਿੰਘ ਪੁੱਤਰ ਜਲਵਿੰਦਰ ਸਿੰਘ, ਗੁਰਦੇਵ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਾਜਵੀਰ ਸਿੰਘ ਪੁੱਤਰ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ ਜਦੋਂ ਕਿ ਕਾਰ ਚਾਲਕ ਬਲਵਿੰਦਰ ਸਿੰਘ। ਪੁੱਤਰ ਹਰਜਿੰਦਰ ਸਿੰਘ ਵਾਸੀ ਗੁਰੂਹਰਸਹਾਏ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।