ਉਤਰੀ ਭਾਰਤ ’ਚ ਕੜਾਕੇ ਦੀ ਠੰਡ January 12, 2024 ਉਤਰੀ ਭਾਰਤ ’ਚ ਕੜਾਕੇ ਦੀ ਠੰਡ ਸ਼ਿਮਲਾ ਤੋਂ ਵੀ ਠੰਡਾ ਰਿਹਾ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਰਿਆਣਾ ਹਿਮਾਚਲ ਤੇ ਚੰਡੀਗੜ੍ਹ ਸਣੇ ਪੂਰਾ ਉਤਰੀ ਭਾਰਤ ਕੜਾਕੇ ਦੀ ਠੰਡ ਦੀ ਲਪੇਟ ਵਿਚ ਹੈ ਅਤੇ ਸੀਤ ਲਹਿਰ ਨੇ ਜਨ ਜੀਵਨ ਪ੍ਰਭਾਵਿਤ ਕੀਤਾ ਹੈ। ਇਸ ਕੜਾਕੇ ਦੀ ਠੰਡ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕੇ ਸ਼ਿਮਲਾ ਤੋਂ ਵੀ ਜ਼ਿਆਦਾ ਠੰਡੇ ਰਹੇ। ਅੰਮਿ੍ਰਤਸਰ ਵਿਚ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਵੀ 7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸੇ ਤਰ੍ਹਾਂ ਬਠਿੰਡਾ, ਲੁਧਿਆਣਾ, ਗੁਰਦਾਸਪੁਰ ਤੇ ਪਟਿਆਲਾ ਦਾ ਤਾਪਮਾਨ ਸ਼ਿਮਲਾ ਦੇ ਤਾਪਮਾਨ ਤੋਂ ਵੀ ਘੱਟ ਰਿਹਾ। ਇਸੇ ਤਰ੍ਹਾਂ ਹਰਿਆਣਾ ਦੇ ਹਿਸਾਰ ’ਚ ਕੁਝ ਖੇਤਰਾਂ ਦਾ ਤਾਪਮਾਨ 0.4 ਡਿਗਰੀ ਵੀ ਦਰਜ ਕੀਤਾ ਗਿਆ। ਸੰਘਣੀ ਧੁੰਦ ਕਾਰਨ ਰੇਲ, ਹਵਾਈ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਰਹੀ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਵਿਚ ਆਉਂਦੇ ਦਿਨਾਂ ਦੌਰਾਨ ਬਰਫੀਲੀਆਂ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਠੰਡ ਹੋਰ ਜ਼ਿਆਦਾ ਵਧ ਸਕਦੀ ਹੈ। ਮੌਸਮ ਵਿਭਾਗ ਮੁਤਾਬਕ 16 ਜਨਵਰੀ ਤੱਕ ਜ਼ਿਆਦਾ ਧੁੰਦ ਪੈਣ ਦੇ ਅਸਾਰ ਵੀ ਹਨ 2024-01-12 Parvasi Chandigarh Share Facebook Twitter Google + Stumbleupon LinkedIn Pinterest