10.5 C
Toronto
Wednesday, October 29, 2025
spot_img
HomeਕੈਨੇਡਾFrontਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ’ਚ ਮੁੜ ਸੰਮਨ ਜਾਰੀ

ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ’ਚ ਮੁੜ ਸੰਮਨ ਜਾਰੀ

ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ’ਚ ਮੁੜ ਸੰਮਨ ਜਾਰੀ

ਐਸਆਈਟੀ ਨੇ 16 ਜਨਵਰੀ ਨੂੰ ਪੇਸ਼ ਹੋਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼

ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਦੋ ਸਾਲ ਪਹਿਲਾਂ ਦਰਜ ਹੋਏ ਡਰੱਗ ਦੇ ਕੇਸ ਵਿਚ ਮੁੜ ਸੰਮਨ ਜਾਰੀ ਕੀਤੇ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਮਜੀਠੀਆ ਨੂੰ ਡਰੱਗ ਮਾਮਲੇ ਵਿਚ ਨਵ ਨਿਯੁਕਤ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵਲੋਂ ਸੰਮਨ ਭੇਜੇ ਗਏ ਹਨ ਅਤੇ ਹੁਣ ਤੱਕ ਇਹ ਚੌਥੇ ਸੰਮਨ ਹਨ। ਐਸਆਈਟੀ ਨੇ ਸੰਮਨ ਜਾਰੀ ਕਰਦੇ ਹੋਏ ਮਜੀਠੀਆ ਨੂੰ ਆਉਂਦੀ 16 ਜਨਵਰੀ ਨੂੰ ਡੀਆਈਜੀ ਪਟਿਆਲਾ ਰੇਂਜ ਦੇ ਦਫਤਰ ਬੁਲਾਇਆ ਹੈ। ਦੱਸਣਯੋਗ ਹੈ ਕਿ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰਡ ਹੋਣ ਤੋਂ ਬਾਅਦ ਨਵੀਂ ਤਿੰਨ ਮੈਂਬਰੀ ਸਿੱਟ ਦੇ ਸਾਹਮਣੇ ਬਿਕਰਮ ਸਿੰਘ ਮਜੀਠੀਆ ਪਹਿਲੀ ਵਾਰ ਪੇਸ਼ ਹੋਣਗੇ। ਇਸ ਸਿੱਟ ਦੇ ਚੇਅਰਮੈਨ ਡੀਆਈਜੀ ਹਰਚਰਨ ਸਿੰਘ ਭੁੱਲਰ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਡਰੱਗ ਦੇ ਮਾਮਲੇ ਵਿਚ ਮਜੀਠੀਆ ਇਸ ਤੋਂ ਪਹਿਲਾਂ ਤਿੰਨ ਵਾਰ ਐਸਆਈਟੀ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ। ਮਜੀਠੀਆ ਖਿਲਾਫ 20 ਦਸੰਬਰ 2021 ਨੂੰ ਨਸ਼ਾ ਤਸਕਰੀ ਦੇ ਆਰੋਪਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਮਜੀਠੀਆ ਨਸ਼ਾ ਤਸਕਰੀ ਦੇ ਮਾਮਲੇ ਵਿਚ ਪੰਜ ਮਹੀਨੇ ਦੀ ਜੇਲ੍ਹ ਵੀ ਕੱਟ ਚੁੱਕੇ ਹਨ ਅਤੇ ਅੱਜਕੱਲ੍ਹ ਉਹ ਜ਼ਮਾਨਤ ’ਤੇ ਬਾਹਰ ਹਨ।

RELATED ARTICLES
POPULAR POSTS