HomeਕੈਨੇਡਾFrontਨਵਜੋਤ ਸਿੱਧੂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪਹੁੰਚੇ ਐਨ.ਜੀ.ਟੀ.
ਨਵਜੋਤ ਸਿੱਧੂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪਹੁੰਚੇ ਐਨ.ਜੀ.ਟੀ.
ਨਵਜੋਤ ਸਿੱਧੂ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪਹੁੰਚੇ ਐਨ.ਜੀ.ਟੀ.
ਪੰਜਾਬ ਸਰਕਾਰ ਦੇ ਖਿਲਾਫ ਕੀਤਾ ਕੇਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੂਰੇ ਪੰਜਾਬ ਵਿਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਦੇ ਖਿਲਾਫ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਪਹੁੰਚ ਗਏ ਹਨ। ਉਨ੍ਹਾਂ ਨੇ ਇਸ ਮਾਮਲੇ ਵਿਚ ਇਕ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਪਾਰਟੀ ਬਣਾਇਆ ਹੈ। ਨਵਜੋਤ ਸਿੱਧੂ ਨੇ ਐਨਜੀਟੀ ਵਿਚ ਦਲੀਲ ਦਿੰਦੀ ਹੈ ਕਿ ਗੈਰਕਾਨੂੰਨੀ ਮਾਈਨਿੰਗ ਦੇ ਪਿੱਛੇ ਜ਼ਿੰਮੇਵਾਰ ਅਧਿਕਾਰੀਆਂ ਦੀ ਪਹਿਚਾਣ ਕਰਕੇ ਉਨ੍ਹਾਂ ’ਤੇ ਕਾਰਵਾਈ ਕੀਤੀ ਜਾਏ। ਨਾਲ ਹੀ ਗੈਰਕਾਨੂੰਨੀ ਮਾਈਨਿੰਗ ’ਤੇ ਪਹਿਲ ਦੇ ਅਧਾਰ ’ਤੇ ਰੋਕ ਲਗਾਈ ਜਾਵੇ। ਐਨਜੀਟੀ ਇਸ ਮਾਮਲੇ ਵਿਚ ਆਉਂਦੇ ਸੋਮਵਾਰ ਨੂੰ ਸੁਣਵਾਈ ਕਰੇਗੀ। ਨਵਜੋਤ ਸਿੱਧੂ ਨੇ ਇਸ ਸਬੰਧੀ ਕੇਸ ਦਾਇਰ ਕਰਨ ਦਾ ਖੁਲਾਸਾ ਸੋਸ਼ਲ ਮੀਡੀਆ ’ਤੇ ਕੀਤਾ ਹੈ। ਨਵਜੋਤ ਸਿੱਧੂ ਨੇ ਦੱਸਿਆ ਪੰਜਾਬ ਦੇ ਕਈ ਖੇਤਰਾਂ ਵਿਚ ਵੱਡੇ ਪੱਧਰ ’ਤੇ ਗੈਰਕਾਨੂੰਨੀ ਮਾਈਨਿੰਗ ਹੋ ਰਹੀ ਹੈ ਅਤੇ ਵੱਡੀ ਗਿਣਤੀ ਵਿਚ ਕਰੈਸ਼ਰ ਵੀ ਚੱਲ ਰਹੇ ਹਨ। ਇਸਦਾ ਵਾਤਾਵਰਣ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ।