Breaking News
Home / ਕੈਨੇਡਾ / Front / ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ ਨੂੰ ਹੋਵੇਗਾ ਸ਼ੁਰੂ

ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ ਨੂੰ ਹੋਵੇਗਾ ਸ਼ੁਰੂ

ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ ਨੂੰ ਹੋਵੇਗਾ ਸ਼ੁਰੂ

1 ਫਰਵਰੀ ਨੂੰ ਪੇਸ਼ ਹੋਵੇਗਾ ਬਜਟ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤੀ ਸੰਸਦ ਦਾ ਬਜਟ ਇਜਲਾਸ 31 ਜਨਵਰੀ 2024 ਨੂੰ ਸ਼ੁਰੂ ਹੋਵੇਗਾ। ਬਜਟ ਇਜਲਾਸ ਸਬੰਧੀ ਗੱਲਬਾਤ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ 17ਵੀਂ ਲੋਕ ਸਭਾ ਦਾ ਅਖੀਰਲਾ ਬਜਟ ਸੈਸ਼ਨ 31 ਜਨਵਰੀ ਤੋਂ 9 ਫਰਵਰੀ 2024 ਦਰਮਿਆਨ ਹੋਵੇਗਾ। ਨਵੀਂ ਸਰਕਾਰ, ਜੋ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਸਹੁੰ ਚੁੱਕੇਗੀ, ਬਾਅਦ ਵਿੱਚ ਪੂਰਾ ਬਜਟ ਪੇਸ਼ ਕਰੇਗੀ। ਇਸ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਨੂੰ 31 ਜਨਵਰੀ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ 1 ਫਰਵਰੀ 2024 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਿ੍ਰਮ ਬਜਟ ਪੇਸ਼ ਕਰਨਗੇ। ਇਹ ਬਜਟ ਨਰਿੰਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਅਖੀਰਲਾ ਬਜਟ ਹੋਵੇਗਾ। ਧਿਆਨ ਰਹੇ ਕਿ 2019 ਵਿੱਚ ਲੋਕ ਸਭਾ ਚੋਣਾਂ ਦਾ ਐਲਾਨ 10 ਮਾਰਚ ਨੂੰ ਕੀਤਾ ਗਿਆ ਸੀ ਅਤੇ 11 ਅਪਰੈਲ ਤੋਂ 19 ਮਈ ਦੇ ਵਿਚਕਾਰ ਸੱਤ ਪੜਾਵਾਂ ਵਿੱਚ ਵੋਟਿੰਗ ਹੋਈ ਸੀ।

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …