Breaking News
Home / ਕੈਨੇਡਾ / Front / ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ

ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ

ਬਹੁਜਨ ਸਮਾਜ ਪਾਰਟੀ ਲੋਕ ਸਭਾ ਚੋਣਾਂ ’ਚ ਕਿਸੇ ਹੋਰ ਪਾਰਟੀ ਨਾਲ ਨਹੀਂ ਕਰੇਗੀ ਗਠਜੋੜ

ਗਠਜੋੜ ’ਚ ਫਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ : ਮਾਇਆਵਤੀ

ਲਖਨਊ/ਬਿਊਰੋ ਨਿਊਜ਼

ਬਹੁਜਨ ਸਮਾਜ ਪਾਰਟੀ ਭਾਰਤ ਵਿਚ ਹੋਣ ਵਾਲੀਆਂ ਅਗਾਮੀ ਲੋਕ ਸਭਾ ਚੋਣਾਂ ਆਪਣੇ ਦਮ ’ਤੇ ਲੜੇਗੀ ਅਤੇ ਕਿਸੇ ਹੋਰ ਸਿਆਸੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ। ਬਸਪਾ ਸੁਪਰੀਮੋ ਮਾਇਆਵਤੀ ਨੇ ਆਪਣੇ ਜਨਮ ਦਿਨ ’ਤੇ ਅੱਜ ਸੋਮਵਾਰ ਨੂੰ ਇਹ ਐਲਾਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਬਸਪਾ ਅਗਾਮੀ ਲੋਕ ਸਭਾ ਚੋਣਾਂ ਆਪਣੇ ਬਲਬੂਤੇ ’ਤੇ ਲੜੇਗੀ ਅਤੇ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ ਜਾਵੇਗਾ। ਇਸ ਨਾਲ ਬਸਪਾ ਦੇ ‘ਇੰਡੀਆ’ ਨਾਮ ਦੇ ਗਠਜੋੜ ’ਚ ਸ਼ਾਮਲ ਹੋਣ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਗਠਜੋੜ ਨਾਲ ਫਾਇਦਾ ਘੱਟ ਹੁੰਦਾ ਅਤੇ ਨੁਕਸਾਨ ਜ਼ਿਆਦਾ ਹੋ ਜਾਂਦਾ ਹੈ। ਲਖਨਊ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਮਾਇਆਵਤੀ ਨੇ ਕਿਹਾ ਕਿ ਪਿਛਲੇ ਮਹੀਨੇ ਉਨ੍ਹਾਂ ਨੇ ਆਪਣੇ ਭਤੀਜੇ ਅਕਾਸ਼ ਅਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਸੀ, ਇਸ ਤੋਂ ਬਾਅਦ ਜਿਹੜੀਆਂ ਕਿਆਸ ਅਰਾਈਆਂ ਚੱਲ ਰਹੀਆਂ ਸਨ ਕਿ ਉਹ ਰਾਜਨੀਤੀ ਤੋਂ ਸੰਨਿਆਸ ਲੈਣਗੇ, ਪਰ ਅਜਿਹੀ ਕੋਈ ਗੱਲ ਨਹੀਂ ਹੈ। ਮਾਇਆਵਤੀ ਨੇ ਦੂਜੀਆਂ ਸਿਆਸੀ ਪਾਰਟੀਆਂ ’ਤੇ ਧਰਮ ਅਤੇ ਜਾਤੀ ਦੇ ਨਾਮ ’ਤੇ ਰਾਜਨੀਤੀ ਕਰਨ ਦੇ ਆਰੋਪ ਵੀ ਲਗਾਏ। ਧਿਆਨ ਰਹੇ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਨੇ ਮਿਲ ਕੇ ਲੜੀਆਂ ਸਨ ਅਤੇ ਪੰਜਾਬ ਵਿਚ ਬਸਪਾ ਦਾ ਇਕ ਵਿਧਾਇਕ ਵੀ ਹੈ।

Check Also

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ

ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ …