ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ January 15, 2024 ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ ਕਪੂਰਥਲਾ ਦੀ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਲਿਆ ਫੈਸਲਾ ਕਪੂਰਥਲਾ/ਬਿਊਰੋ ਨਿਊਜ਼ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਕਪੂਰਥਲਾ ਦੀ ਅਦਾਲਤ ਤੋਂ ਰਾਹਤ ਮਿਲੀ ਗਈ ਹੈ। ਅਦਾਲਤ ਨੇ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਧਿਆਨ ਰਹੇ ਕਿ ਇਕ ਮਹਿਲਾ ਵਲੋਂ ਖਹਿਰਾ ਦੇ ਖਿਲਾਫ ਇਹ ਕੇਸ ਥਾਣਾ ਸੁਭਾਨਪੁਰ ਵਿਖੇ ਦਰਜ ਕਰਵਾਇਆ ਗਿਆ ਸੀ। ਸੁਖਪਾਲ ਖਹਿਰਾ ਦੇ ਵਕੀਲਾਂ ਨੇ ਦੱਸਿਆ ਕਿ ਲੰਘੀ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ ਅਤੇ ਇਸ ਤੋਂ ਬਾਅਦ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਇਰ ਕਰਵਾਈ ਗਈ ਸੀ। ਜਿਸਦੇ ਚੱਲਦਿਆਂ 9 ਜਨਵਰੀ ਨੂੰ ਪੁਲਿਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਸ ਦਿਨ ਵੀ ਪੁਲਿਸ ਵਲੋਂ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਨਿਰਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਲੰਘੀ 12 ਜਨਵਰੀ ਨੂੰ ਪੁਲਿਸ ਵਲੋਂ ਰਿਕਾਰਡ ਪੇਸ਼ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਨੇ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਲਈ ਅੱਜ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ ਅਤੇ ਅੱਜ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। 2024-01-15 Parvasi Chandigarh Share Facebook Twitter Google + Stumbleupon LinkedIn Pinterest