Breaking News
Home / ਕੈਨੇਡਾ / Front / ਪੰਜਾਬ ’ਚ ਜਲਦੀ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਪੰਜਾਬ ’ਚ ਜਲਦੀ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

ਸਰਕਾਰ ਵਲੋਂ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਲਗਾਉਣ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਜਲਦ ਹੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾ ਸਕਦੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ 16 ਜਨਵਰੀ ਤੱਕ ਲੋੜੀਂਦੀ ਜਾਣਕਾਰੀ ਦੇਣ ਲਈ ਕਿਹਾ ਹੈ, ਤਾਂ ਜੋ ਪੰਚਾਇਤਾਂ ਦਾ ਕਾਰਜਕਾਲ ਖਤਮ ਹੁੰਦੇ ਸਾਰ ਇਨ੍ਹਾਂ ਨੂੰ ਭੰਗ ਕਰਕੇ ਪੰਚਾਇਤ ਅਧਿਕਾਰੀ ਨਿਯੁਕਤ ਕੀਤੇ ਜਾ ਸਕਣ। ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਤੇ ਉਨ੍ਹਾਂ ਦੇ ਰਿਕਾਰਡ ਨੂੰ ਸੰਭਾਲਣ ਲਈ ਏ.ਈ., ਜੇ.ਈ., ਵੀ.ਡੀ.ਓ., ਐਸ.ਸੀ.ਪੀ.ਓ. ਤੇ ਪੰਚਾਇਤ ਅਧਿਕਾਰੀ ਨਿਯੁਕਤ ਕਰਨ ਦੀ ਤਜਵੀਜ਼ ਹੈ। ਸੂਤਰਾਂ ਮੁਤਾਬਕ ਪਹਿਲੀ ਮੀਟਿੰਗ ਤੋਂ ਪੰਜ ਸਾਲ ਦੀ ਮਿਆਦ ਖਤਮ ਹੋਣ ਮਗਰੋਂ ਗ੍ਰਾਮ ਪੰਚਾਇਤਾਂ ਦਾ ਕੰਮ ਚਲਾਉਣ ਲਈ ਪ੍ਰਬੰਧਕ ਨਿਯੁਕਤ ਕੀਤੇ ਜਾਣੇ ਹਨ। ਇਸ ਲਈ ਗ੍ਰਾਮ ਪੰਚਾਇਤਾਂ ਸੰਬੰਧੀ ਜ਼ਰੂਰੀ ਸੂਚਨਾ ਭਲਕੇ 16 ਜਨਵਰੀ ਤੱਕ ਮੰਗੀ ਗਈ ਹੈ। ਇਸ ਤੋਂ ਸਾਫ਼ ਹੈ ਕਿ ਸਰਕਾਰ ਜਲਦੀ ਹੀ ਪੰਚਾਇਤਾਂ ਨੂੰ ਭੰਗ ਕਰਕੇ ਅਧਿਕਾਰੀ ਨਿਯੁਕਤ ਕਰ ਸਕਦੀ ਹੈ। ਇਸ ਦੇ ਨਾਲ ਹੀ ਚੋਣਾਂ ਦਾ ਬਿਗੁਲ ਵੱਜ ਸਕਦਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ 13,268 ਪੰਚਾਇਤਾਂ ਹਨ, ਜਿਨ੍ਹਾਂ ਲਈ ਚੋਣਾਂ ਕਰਵਾਈਆਂ ਜਾਣੀਆਂ ਹਨ।

Check Also

ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚੁਣੌਤੀ

ਕਿਹਾ : 4 ਜੂਨ ਤੋਂ ਬਾਅਦ ਸੱਚਾਈ ਆ ਜਾਵੇਗੀ ਸਾਹਮਣੇ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਲੋਕ ਸਭਾ …