14 C
Toronto
Monday, October 20, 2025
spot_img
HomeਕੈਨੇਡਾFrontED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ,...

ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ED ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ / ਬਿਊਰੋ ਨੀਊਜ਼


ਈਡੀ ਨੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚੱਲ ਰਹੀ ਜਾਂਚ ਲਈ ਬੁਲਾਇਆ ਸੀ।

ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਜੰਗਲ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਸੋਮਵਾਰ ਸ਼ਾਮ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਨੇ ਧਰਮਸੋਤ ਨੂੰ ਜਾਂਚ ਲਈ ਬੁਲਾਇਆ ਸੀ ਅਤੇ ਜਦੋਂ ਉਹ ਪੁੱਛਗਿੱਛ ਦੌਰਾਨ ਸਪੱਸ਼ਟ ਜਵਾਬ ਨਹੀਂ ਦੇ ਸਕਿਆ ਤਾਂ ਈਡੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

30 ਨਵੰਬਰ ਨੂੰ ਈਡੀ ਨੇ ਪੰਜਾਬ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਮੇਤ ਕਈ ਹੋਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਨੂੰ ਬੁਲਾਇਆ ਗਿਆ ਸੀ ਪਰ ਈਡੀ ਅਧਿਕਾਰੀਆਂ ਕੋਲ ਠੋਸ ਸਬੂਤ ਨਹੀਂ ਸਨ। ਸੋਮਵਾਰ ਨੂੰ ਜਦੋਂ ਜਲੰਧਰ ਦਫਤਰ ਬੁਲਾਇਆ ਗਿਆ ਤਾਂ ਈਡੀ ਅਧਿਕਾਰੀਆਂ ਨੇ ਠੋਸ ਸਬੂਤ ਪੇਸ਼ ਕਰਨ ਤੋਂ ਬਾਅਦ ਸਾਧੂ ਸਿੰਘ ਨਾਲ ਗੱਲ ਕੀਤੀ, ਜਿਸ ਦਾ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ।

ਸਟਿੰਗ ਆਪ੍ਰੇਸ਼ਨ ਤੋਂ ਬਾਅਦ ਸੱਚਾਈ ਦਾ ਪਰਦਾਫਾਸ਼ ਹੋਇਆ
ਸਟਿੰਗ ਆਪ੍ਰੇਸ਼ਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਾਰਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਵਿੱਚ ਡੀਐਫਓ ਗੁਰਮਨਪ੍ਰੀਤ ਚੰਡੀਗੜ੍ਹ ਦੇ ਆਸ-ਪਾਸ ਗ਼ੈਰ-ਕਾਨੂੰਨੀ ਫਾਰਮ ਹਾਊਸਾਂ ਦੀ ਵਿਕਰੀ ਲਈ ਕਥਿਤ ਤੌਰ ’ਤੇ 2 ਲੱਖ ਰੁਪਏ ਦੀ ਰਿਸ਼ਵਤ ਮੰਗਦਾ ਨਜ਼ਰ ਆ ਰਿਹਾ ਹੈ। ਬਾਅਦ ਵਿਚ ਉਸ ਨੂੰ ਪਿਛਲੇ ਸਾਲ 5 ਸਤੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।

RELATED ARTICLES
POPULAR POSTS