Breaking News
Home / ਕੈਨੇਡਾ / Front / ਪੰਜਾਬ-ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ’ਚ

ਪੰਜਾਬ-ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ’ਚ

ਸੜਕ, ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਹੋਈ ਪ੍ਰਭਾਵਿਤ


ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਚਾਰੇ ਪਾਸੇ ਛਾਈ ਸੰਘਣੀ ਧੁੰਦ ਨੇ ਸੜਕੀ, ਹਵਾਈ ਅਤੇ ਰੇਲ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਪਟਿਆਲਾ ਅਤੇ ਅੰਬਾਲਾ ’ਚ 25 ਮੀਟਰ ਅਤੇ ਹਿਸਾਰ ’ਚ 50 ਮੀਟਰ ਵਿਜੀਬਿਲਟੀ ਹੈ। ਜਿਸ ਦੇ ਚਲਦਿਆਂ ਏਅਰ ਇੰਡੀਆ ਨੇ ਸਵੇਰੇ 6 ਵਜ ਕੇ 10 ਮਿੰਟ ’ਤੇ ਦਿੱਲੀ ਤੋਂ ਅੰਮਿ੍ਰਤਸਰ ਅਤੇ 6 ਵਜ ਕੇ 50 ਮਿੰਟ ’ਤੇ ਅੰਮਿ੍ਰਤਸਰ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀਆਂ ਫਲਾਈਟਾਂ ਨੂੰ ਰੱਦ ਕਰ ਦਿੱਤਾ ਅਤੇ ਕੁੱਝ ਫਲਾਈਟਾਂ ਲੇਟ ਵੀ ਹੋਈਆਂ। ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿਭਾਗ ਨੇ ਧੁੰਦ ਨੂੰ ਲੈ ਕੇ ਰੈਡ ਅਲਰਟ ਜਾਰੀ ਕੀਤਾ ਹੋਇਆ ਹੈ ਜਿਸ ਦੇ ਚਲਦਿਆਂ ੇ ਲੋਕਾਂ ਨੂੰ ਹਾਲੇ ਕੋਲਡ ਵੇਵ ਅਤੇ ਸੰਘਣੀ ਧੁੰਦ ਤੋਂ ਰਾਹਤ ਨਹੀਂ ਮਿਲੇਗੀ। ਉਥੇ ਪੰਜਾਬ ਦੇ 16 ਜ਼ਿਲ੍ਹਿਆਂ ’ਚ ਮੌਸਮ ਜ਼ਿਆਦਾ ਖਰਾਬ ਰਹਿਣ ਦੀ ਚਿਤਾਵਨੀ ਹੈ। ਅੰਮਿ੍ਰਤਸਰ, ਤਰਨਤਾਰਨ,ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ’ਚ ਸੰਘਣੀ ਧੁੰਦ ਛਾਈ ਹੋਈ ਹੈ ਅਤੇ ਇਥੇ ਵਿਜੀਬਿਲਟੀ 25 ਮੀਟਰ ਤੋਂ ਵੀ ਘੱਟ ਰਹੀ। ਉਧਰ ਹਿਮਾਚਲ ਪ੍ਰਦੇਸ਼ ਵਿਚ ਹਲਕੀ ਬਰਫ਼ਵਾਰੀ ਦੀ ਸੰਭਾਵਨਾ ਹੈ ਅਤੇ ਜੇਕਰ ਹਿਮਾਚਲ ਪ੍ਰਦੇਸ਼ ਵਿਚ ਬਰਫ਼ਵਾਰੀ ਹੁੰਦੀ ਹੈ ਤਾਂ ਇਸ ਸਿੱਧਾ ਅਸਰ ਪੰਜਾਬ ਅਤੇ ਹਰਿਆਣਾ ’ਤੇ ਪਵੇਗਾ। ਦੋਵੇਂ ਰਾਜਾਂ ਵਿਚ ਰਾਤ ਦੇ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …