Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ

ਪੰਜਾਬ ਦੇ ਖਿਡਾਰੀਆਂ ਲਈ ਮੁੱਖ ਮੰਤਰੀ ਮਾਨ ਕੀਤੇ ਕਈ ਹੋਰ ਅਹਿਮ ਐਲਾਨ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਨੈਸ਼ਨਲ ਖੇਡਾਂ ਅਤੇ ਏਸ਼ੀਅਨ ਖੇਡਾਂ ਦੇ 168 ਜੇਤੂ ਖਿਡਾਰੀਆਂ ਨੂੰ 33.83 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਖਿਡਾਰੀਆਂ ਨੇ ਬਹੁਤ ਸਖਤ ਮਿਹਨਤ ਕਰਕੇ ਮੈਡਲ ਜਿੱਤੇ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਅਤੇ ਪੰਜਾਬ ਦੇ ਖਿਡਾਰੀਆਂ ਨੇ 20 ਮੈਡਲ ਜਿੱਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 1 ਕਰੋੜ ਰੁਪਇਆ, ਸਿਲਵਰ ਮੈਡਲ ਜਿੱਤਣ ਵਾਲੇ ਨੂੰ 75 ਲੱਖ ਰੁਪਏ ਜਦਕਿ ਕਾਂਸੀ ਦਾ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ 50 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਜਿੰਨੀ ਰਾਸ਼ੀ ਮੈਡਲ ਜਿੱਤਣ ਬਦਲੇ ਮਿਲ ਰਹੀ ਹੈ, ਉਸ ਦਾ 40 ਫੀਸਦੀ ਉਨ੍ਹਾਂ ਦੇ ਕੋਚਾਂ ਨੂੰ ਵੀ ਅਸੀਂ ਦੇਵਾਂਗੇ ਤਾਂ ਜੋ ਉਹ ਹੋਰ ਹੌਸਲੇ ਨਾਲ ਕੰਮ ਕਰ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪੰਜਾਬ ਦੇ ਖਿਡਾਰੀਆਂ ਨੂੰ ਆਰਥਿਕਤਾ ਜਾਂ ਫਿਰ ਸਹੂਲਤਾਂ ਦੀ ਘਾਟ ਕਰਕੇ ਆਪਣੇ ਸੁਫਨੇ ਮਾਰਨੇ ਪੈਣ। ਹੁਣ ਪੰਜਾਬ ’ਚ ਸਿੰਥੈਟਿਕ ਟਰੈਕ ਲੱਗ ਰਹੇ ਹਨ ਤਾਂ ਜੋ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਪ੍ਰੋਗਰਾਮ ਵੀ ਸ਼ੁਰੂ ਕੀਤਾ ਹੋਇਆ ਹੈ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਖੇਡਾਂ ਵੱਲ ਆਕਰਸ਼ਿਤ ਕੀਤਾ ਜਾ ਸਕੇ।

Check Also

ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ 

ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …