12.5 C
Toronto
Monday, May 11, 2026
spot_img
HomeਕੈਨੇਡਾFrontਬੇਅਦਬੀ ਮਾਮਲਾ: ADGP ਦਾ ਦਾਅਵਾ- ਬੇਅਦਬੀ ਨਹੀਂ ਹੋਈ, ਦੋ ਟੀਮਾਂ ਕਰੇਗੀ ਜਾਂਚ,...

ਬੇਅਦਬੀ ਮਾਮਲਾ: ADGP ਦਾ ਦਾਅਵਾ- ਬੇਅਦਬੀ ਨਹੀਂ ਹੋਈ, ਦੋ ਟੀਮਾਂ ਕਰੇਗੀ ਜਾਂਚ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ

ਬੇਅਦਬੀ ਮਾਮਲਾ: ADGP ਦਾ ਦਾਅਵਾ- ਬੇਅਦਬੀ ਨਹੀਂ ਹੋਈ, ਦੋ ਟੀਮਾਂ ਕਰੇਗੀ ਜਾਂਚ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ

ਚੰਡੀਗੜ੍ਹ / ਬਿਊਰੋ ਨੀਊਜ਼


ਫਗਵਾੜਾ ਬੇਅਦਬੀ ਮਾਮਲੇ ਦੀ ਜਾਂਚ ਦੋ ਵਿਸ਼ੇਸ਼ ਪੁਲਿਸ ਟੀਮਾਂ ਕਰੇਗੀ। ਜਲਦ ਹੀ ਪੁਲਿਸ ਵੱਡਾ ਖੁਲਾਸਾ ਕਰ ਸਕਦੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਏਡੀਜੀਪੀ ਦਾ ਦਾਅਵਾ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਅਦਬੀ ਨਹੀਂ ਹੋਈ ਹੈ।

ਪੰਜਾਬ ਦੇ ਫਗਵਾੜਾ ‘ਚ ਬੇਅਦਬੀ ਦੇ ਸ਼ੱਕ ‘ਚ ਹੋਏ ਕਤਲ ਦੇ ਮਾਮਲੇ ‘ਚ ਪੰਜਾਬ ਦੇ ਏਡੀਜੀਪੀ (ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਤੜਕੇ ਉਹ 24 ਘੰਟਿਆਂ ‘ਚ ਇਸ ਕਤਲ ਕਾਂਡ ਦੀ ਪੂਰੀ ਜਾਣਕਾਰੀ ਦੇਣਗੇ। ਢਿੱਲੋਂ ਨੇ ਦੱਸਿਆ ਕਿ ਗ੍ਰਿਫ਼ਤਾਰ ਰਮਨਦੀਪ ਸਿੰਘ ਪਹਿਲਾਂ ਵੀ ਜੇਲ੍ਹ ਜਾ ਚੁੱਕਾ ਹੈ ਪਰ ਉਸ ਖ਼ਿਲਾਫ਼ ਇਹ ਪਹਿਲਾ ਕਤਲ ਦਾ ਕੇਸ ਹੈ।

ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਬੇਅਦਬੀ ਨਹੀਂ ਹੋਈ। ਪੁਲਿਸ ਦੀ ਜਾਂਚ ਵਿੱਚ ਹੁਣ ਤੱਕ ਬੇਅਦਬੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਇਸ ਪੂਰੀ ਘਟਨਾ ਦੀ ਡਿਜੀਟਲ ਸਬੂਤਾਂ ਸਮੇਤ ਹਰ ਪਹਿਲੂ ‘ਤੇ ਬਾਰੀਕੀ ਨਾਲ ਜਾਂਚ ਕਰੇਗੀ। ਇਸ ਦੇ ਨਾਲ ਹੀ ਸਿੱਖ ਸੰਗਤ ਫਗਵਾੜਾ ਨੇ ਦੋਸ਼ ਲਾਇਆ ਕਿ ਘਟਨਾ ਤੋਂ ਬਾਅਦ ਪੁਲਿਸ ਨੇ ਬੈਰੀਕੇਡ ਲਗਾ ਕੇ ਸੰਗਤ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ, ਜੋ ਕਿ ਅਤਿ ਨਿੰਦਣਯੋਗ ਹੈ।

ਏਡੀਜੀਪੀ ਨੇ ਕਿਹਾ ਕਿ ਹਰ ਤੱਥ ਦੀ ਜਾਂਚ ਕਰਕੇ ਜਲਦੀ ਹੀ ਮ੍ਰਿਤਕ ਦੀ ਪਛਾਣ ਕਰ ਲਈ ਜਾਵੇਗੀ। ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੇ ਕਰੀਬ ਪਹੁੰਚ ਗਈ ਹੈ। ਮੰਗਲਵਾਰ ਨੂੰ ਫਗਵਾੜਾ ਐਸਪੀ ਦੇ ਦਫ਼ਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਏਡੀਜੀਪੀ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਲਈ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਅਤੇ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ।

ਇਸ ਦੌਰਾਨ ਡੀਆਈਜੀ ਜਲੰਧਰ ਰੇਂਜ ਸ. ਭੂਪਤੀ ਦੀ ਦੇਖ-ਰੇਖ ਹੇਠ ਇਕ ਟੀਮ ਵੀ ਬਣਾਈ ਗਈ ਹੈ। ਐਸ.ਪੀ.ਫਗਵਾੜਾ ਨੂੰ ਵੱਖਰੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਟੀਮ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕਰੇਗੀ ਅਤੇ ਲੋੜ ਪੈਣ ’ਤੇ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਵੀ ਲਏਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਸ਼ਨਾਖਤ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਆਸ ਹੈ ਕਿ ਜਲਦੀ ਹੀ ਇਸ ਦੀ ਪਛਾਣ ਹੋ ਜਾਵੇਗੀ। ਮ੍ਰਿਤਕ ਦਾ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਵੱਲੋਂ ਕੀਤਾ ਜਾਵੇਗਾ।

ਏਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਕਤਲ ਦੀ ਧਾਰਾ ਵੀ ਜੋੜੀ ਜਾ ਸਕਦੀ ਹੈ। ਡੀਜੀਪੀ ਗੌਰਵ ਯਾਦਵ ਖੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਮੈਰਿਟ ਦੇ ਆਧਾਰ ‘ਤੇ ਜਾਂਚ ਕਰਕੇ ਕਾਰਵਾਈ ਕਰੇਗੀ। ਪੁਲੀਸ ਵੱਲੋਂ ਤਿੰਨ ਘੰਟੇ ਤੱਕ ਨਿਹੰਗ ਸਿੰਘਾਂ ਦੀ ਹਿਰਾਸਤ ਵਿੱਚੋਂ ਮ੍ਰਿਤਕ ਨੂੰ ਬਚਾਉਣ ਵਿੱਚ ਨਾਕਾਮ ਰਹਿਣ ਦੇ ਸਵਾਲ ’ਤੇ ਏਡੀਜੀਪੀ ਢਿੱਲੋਂ ਨੇ ਮੰਨਿਆ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਲੱਗਿਆ ਕਿ ਪੁਲੀਸ ਕਿਸੇ ਦੀ ਜਾਨ ਬਚਾਉਣ ਵਿੱਚ ਨਾਕਾਮ ਰਹੀ ਹੈ। ਪਰ ਜਦੋਂ ਇਸ ਮਾਮਲੇ ਨੂੰ ਸੁਲਝਾਉਣ ‘ਚ ਲੱਗੀ ਟੀਮ ਤੋਂ ਲਾਈਨ ਆਫ਼ ਐਕਸ਼ਨ ਦਾ ਪਤਾ ਲੱਗਾ ਤਾਂ ਪੁਲਿਸ ਨੇ ਧਾਰਮਿਕ ਮਰਿਆਦਾ ਨੂੰ ਧਿਆਨ ‘ਚ ਰੱਖਦਿਆਂ ਚੰਗਾ ਕੰਮ ਕੀਤਾ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਖਰਾਬ ਨਾ ਹੋਵੇ | ਪੁਲਿਸ ਟੀਮ ਨੇ ਇਸ ਕੇਸ ਨੂੰ ਸੁਲਝਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ।

RELATED ARTICLES
POPULAR POSTS