Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ 461 ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ 461 ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਨਿਯੁਕਤੀ ਪੱਤਰ

26 ਜਨਵਰੀ ਨੂੰ ਮੁੱਖ ਮੰਤਰੀ ਮਾਨ ਵੱਲੋਂ ਸੜਕ ਸੁਰੱਖਿਆ ਫੋਰਸ ਕੀਤੀ ਜਾਵੇਗੀ ਲਾਂਚ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕਾਂ ਨੂੰ ਹੁਣ ਪੈਂਡਿੰਗ ਪਏ ਪੁਲਿਸ ਕੇਸਾਂ ਦੇ ਲਈ ਥਾਣਿਆਂ ਅਤੇ ਪੁਲਿਸ ਅਧਿਕਾਰੀਆਂ ਦੇ ਦਫ਼ਤਰਾਂ ’ਚ ਧੱਕੇ ਨਹੀਂ ਖਾਣੇ ਪੈਣਗੇ। ਜਦਕਿ ਉਨ੍ਹਾਂ ਦੇ ਕੇਸਾਂ ਦੀ ਚੰਗੀ ਤਰ੍ਹਾਂ ਜਾਂਚ ਪੜਤਾਲ ਕਰਨ ਅਤੇ ਉਨ੍ਹਾਂ ਨੂੰ ਇਨਸਾਫ ਦੇਣ ਲਈ ਪੰਜਾਬ ਪੁਲਿਸ ਪੂਰੀ ਕੋਸ਼ਿਸ਼ ਕਰੇਗੀ। ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ 461 ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਹਨ ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਨਿਯੁਕਤੀ ਪੱਤਰ ਦਿੱਤੇ ਗਏ। ਇਹ ਪੁਲਿਸ ਮੁਲਾਜ਼ਮ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਬਤੌਰ ਹੈਡ ਕਾਂਸਟੇਬਲ ਆਪਣੀ ਡਿਊਟੀ ਨਿਭਾਉਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਪਡੇਟ ਹੋਵੇਗੀ ਅਤੇ ਅਪਰਾਧੀਆਂ ਨਾਲ ਮੁਕਾਬਲੇ ਲਈ ਹੁਣ ਅਤਿਆਧੁਨਿਕ ਤਕਨੀਕ ਦਾ ਸਹਾਰਾ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਵਾਧੂ ਦੇ ਕੰਮਾਂ ਤੋਂ ਵੀ ਮੁਕਤ ਕੀਤਾ ਜਾਵੇਗਾ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੈਦੀਆਂ ਦੀ ਅਦਾਲਤਾਂ ’ਚ ਪੇਸ਼ੀ ਵੀ ਆਨਲਾਈਨ ਹੋ ਸਕੇ। ਇਸ ਦੇ ਲਈ ਜੇਲ੍ਹਾਂ ’ਚ ਚੈਂਬਰ ਬਣਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸੜਕ ਸੁਰੱਖਿਆ ਫੋਰਸ ਨੂੰ ਲਾਂਚ ਕਰਨ ਦਾ ਵੀ ਐਲਾਨ ਕੀਤਾ। ਇਸ ਨਾਲ ਹਾਈਵੇ ’ਤੇ ਵਾਪਰਨ ਵਾਲੇ ਸੜਕ ਹਾਦਸਿਆਂ ’ਚ ਕਮੀ ਆਵੇਗੀ।

Check Also

ਅਮਰੀਕਾ ਤੇ ਬਿ੍ਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ 

ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ …