14.8 C
Toronto
Tuesday, September 16, 2025
spot_img
Homeਪੰਜਾਬਚੋਣ ਕਮਿਸ਼ਨ ਲੰਗਾਹ ਤੇ ਹੈਨਰੀ ਨੂੰ ਲੈ ਕੇ ਹੋਇਆ ਚੌਕਸ

ਚੋਣ ਕਮਿਸ਼ਨ ਲੰਗਾਹ ਤੇ ਹੈਨਰੀ ਨੂੰ ਲੈ ਕੇ ਹੋਇਆ ਚੌਕਸ

logo-2-1-300x105-3-300x105ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨਣ ਅਤੇ ਕਾਂਗਰਸੀ ਆਗੂ ਅਵਤਾਰ ਹੈਨਰੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਹੋਣ ਦੇ ਕੀਤੇ ਦਾਅਵਿਆਂ ਕਾਰਨ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਦਾ ਕਹਿਣਾ ਹੈ ਕਿ ਅਵਤਾਰ ਹੈਨਰੀ ਦੀ ਨਾਗਰਿਕਤਾ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿੱਚ ਹੈ ਅਤੇ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਵੱਲੋਂ ਤਿੰਨ ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਨ੍ਹਾਂ ਦੋਹਾਂ ਸਿਆਸਤਦਾਨਾਂ ਨੂੰ ਇਨ੍ਹਾਂ ਦੋ ਕਾਰਨਾਂ ਕਰਕੇ ਚੋਣ ਲੜਨ ਸਬੰਧੀ ਅਯੋਗ ਕਰਾਰ ਦਿੱਤਾ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਦੋਹਾਂ ਅਵਤਾਰ ਹੈਨਰੀ ਦੇ ਸੰਭਾਵੀ ਹਲਕੇ ਜਲੰਧਰ ਉੱਤਰੀ ਅਤੇ ਲੰਗਾਹ ਦੇ ਹਲਕੇ ਡੇਰਾ ਬਾਬਾ ਨਾਨਕ ਦੇ ਰਿਟਰਨਿੰਗ ਅਫ਼ਸਰਾਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੰਦਿਆਂ ਨਾਮਜ਼ਦਗੀਆਂ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਵਰਤਣ ਤੋਂ ਵਰਜਿਆ ਹੈ।
ਉਧਰ ਅਕਾਲੀ ਦਲ ਦੇ ਸੂਤਰਾਂ ਮੁਤਾਬਕ ਸੁੱਚਾ ਸਿੰਘ ਲੰਗਾਹ ਦੀ ਥਾਂ ਉਨ੍ਹਾਂ ਦੇ ਪੁੱਤਰ ਵੱਲੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਜਾਣ ਦੇ ਆਸਾਰ ਹਨ। ਚੋਣ ਅਧਿਕਾਰੀਆਂ ਮੁਤਾਬਕ ਅਵਤਾਰ ਹੈਨਰੀ ਦੀ ਨਾਗਰਿਕਤਾ ਸਬੰਧੀ ਕਮਿਸ਼ਨ ਨੂੰ ਜਲੰਧਰ ਦੇ ਇੱਕ ਵਿਅਕਤੀ ਨੇ ਸ਼ਿਕਾਇਤ ਕੀਤੀ ਹੈ ਕਿ ਇਸ ਕਾਂਗਰਸੀ ਆਗੂ ਨੇ ਬਰਤਾਨੀਆ ਦਾ ਨਾਗਰਿਕ ਹੋਣ ਦੇ ਬਾਵਜੂਦ ਵੋਟ ਬਣਾ ਲਈ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਇਸ ਕਾਂਗਰਸੀ ਆਗੂ ਦੇ ਬਰਤਾਨੀਆ ਦਾ ਨਾਗਰਿਕ ਹੋਣ ਦੀ ਪੁਸ਼ਟੀ ਤਾਂ ਕਰ ઠਦਿੱਤੀ ਸੀ, ਪਰ ਇਸ ਸਬੰਧੀ ਕੋਈ ਅਗਲੀ ਕਾਰਵਾਈ ਨਹੀਂ ਕੀਤੀ।ਅਵਤਾਰ ਹੈਨਰੀ ਨੇ  ਆਪਣਾ ਨਵਾਂ ਪਾਸਪੋਰਟ ਬਣਾ ਲਿਆ ਤੇ ਪਾਸਪੋਰਟ ਵਿੱਚ ਨਾਗਰਿਕਤਾ ‘ਭਾਰਤੀ’ ਦਰਜ ਕੀਤੀ ਗਈ ਅਤੇ ਇਸੇ ਆਧਾਰ ‘ਤੇ ਵੋਟ ਬਣ ਗਈ। ਚੋਣ ਅਧਿਕਾਰੀ ਇਸ ਮਾਮਲੇ ਨੂੰ ਲੈ ਕੇ ਸ਼ਸ਼ੋਪੰਜ ਵਿੱਚ ਹਨ। ਉਧਰ ਅਵਤਾਰ ਹੈਨਰੀ ਦਾ ਕਹਿਣਾ ਹੈ ਕਿ ਨਾਗਰਿਕਤਾ ਸਬੰਧੀ ਰਿਵੀਊ ਪਟੀਸ਼ਨ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਸੁਣਵਾਈ ਅਧੀਨ ਹੈ। ਜਦੋਂ ਤੱਕ ਪਟੀਸ਼ਨ ਦਾ ਨਿਪਟਾਰਾ ਨਹੀਂ ਹੋ ਜਾਂਦਾ ਉਦੋਂ ਤੱਕ ਉਨ੍ਹਾਂ ਦੀ ਨਾਗਰਿਕਤਾ ਸਬੰਧੀ ਕੋਈ ਸਵਾਲ ਖੜ੍ਹਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ‘ਮੈਂ ਆਪਣਾ ਭਾਰਤੀ ਪਾਸਪੋਰਟ ਨਵਿਆ ਕੇ ਵਿਦੇਸ਼ ਦੇ ਦੌਰੇ ਕੀਤੇ ਹਨ ਇਸ ਲਈ ਮੈਂ ਭਾਰਤੀ ਨਾਗਰਿਕ ਹੀ ਹਾਂ।’ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਵੱਲੋਂ 2 ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਕਾਨੂੰਨੀ ਤੌਰ ‘ਤੇ ਅਜਿਹਾ ਕੋਈ ਸਿਆਸਤਦਾਨ ਚੋਣ ਨਹੀਂ ਲੜ ਸਕਦਾ, ਜਿਸ ਨੂੰ ਦੋ ਸਾਲ ਤੋਂ ਜ਼ਿਆਦਾ ਸਜ਼ਾ ਹੋਈ ਹੋਵੇ।

RELATED ARTICLES
POPULAR POSTS