ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ 18 ਜਨਵਰੀ ਦਿਨ ਵੀਰਵਾਰ ਨੂੰ ਹੋਣ ਵਾਲੀ ਚੋਣ ਫਿਲਹਾਲ 23 ਜਨਵਰੀ ਤੱਕ ਟਾਲ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਆਉਂਦੇ ਮੰਗਲਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਚੋਣ ਕਰਵਾਉਣ ਵਾਲੇ ਪ੍ਰੀਜ਼ਾਇਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ ਕਾਰਨ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਇਕ ਅਧਿਕਾਰਤ ਫਾਰਮ ਵੀ ਜਾਰੀ ਕੀਤਾ ਗਿਆ ਹੈ। ਚੋਣ ਮੁਲਤਵੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਵੱਲੋਂ ਨਗਰ ਨਿਗਮ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ ਗਿਆ। ਹੰਗਾਮੇ ਦੌਰਾਨ ਕੌਂਸਲਰਾਂ ਅਤੇ ਚੰਡੀਗੜ੍ਹ ਪੁਲਿਸ ਦਰਮਿਆਨ ਧੱਕਾ-ਮੁੱਕੀ ਵੀ ਹੋਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਕੌਂਸਲਰਾਂ ਨੂੰ ਹਿਰਾਸਤ ਵਿਚ ਲੈ ਲਿਆ। ਮੇਅਰ ਚੋਣ ਮੁਲਤਵੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਸਿਆਸੀ ਪਾਰਟੀਆਂ ਦੀ ਇਕ ਵੱਡੀ ਲੜਾਈ ਵਜੋਂ ਦੇਖਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਚੋਣ ਮੁਲਤਵੀ ਹੋਣ ਤੋਂ ਬਾਅਦ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੰਡੀਆ ਗੱਠਜੋੜ ਕੋਲੋਂ ਡਰ ਗਈ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …