ਮੁਹਾਲੀ : ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਈਡੀ ਦੀ ਵਿਸ਼ੇਸ਼ ਟੀਮ ਧਰਮਸੋਤ ਨੂੰ ਜਲੰਧਰ ਤੋਂ ਲੈ ਕੇ ਮੁਹਾਲੀ ਅਦਾਲਤ ਆਈ ਅਤੇ ਮੀਡੀਆ ਨੂੰ ਝਕਾਨੀ ਦੇ ਕੇ ਬੇਸਮੈਂਟ ਰਸਤੇ ਅਦਾਲਤ ‘ਚ ਪੇਸ਼ ਕੀਤਾ ਤੇ ਮਹਿਜ਼ 15 ਕੁ ਮਿੰਟਾਂ ਵਿੱਚ ਹੀ ਰਿਮਾਂਡ ਲੈ ਕੇ ਪਰਤ ਗਈ। ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚੋਂ ਦਰੱਖ਼ਤ ਕੱਟਣ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ‘ਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।