16 C
Toronto
Saturday, September 13, 2025
spot_img
Homeਹਫ਼ਤਾਵਾਰੀ ਫੇਰੀਅਯੁੱਧਿਆ 'ਚ ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਤਿਆਰੀਆਂ

ਅਯੁੱਧਿਆ ‘ਚ ਸ੍ਰੀ ਰਾਮ ਮੰਦਰ ਦੇ ਉਦਘਾਟਨ ਲਈ ਤਿਆਰੀਆਂ

ਭਾਰਤ ਦੀਆਂ ਸਾਰੀਆਂ ਕੇਂਦਰੀ ਸੰਸਥਾਵਾਂ ‘ਚ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ
ਚੰਡੀਗੜ੍ਹ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਪੈਂਦੇ ਅਯੁੱਧਿਆ ਵਿਚ ਸ੍ਰੀ ਰਾਮ ਮੰਦਰ ਦਾ ਉਦਘਾਟਨ 22 ਜਨਵਰੀ 2024 ਦਿਨ ਸੋਮਵਾਰ ਨੂੰ ਹੋ ਰਿਹਾ ਹੈ। ਜਿਸ ਨੂੰ ਲੈ ਕੇ ਤਿਆਰੀਆਂ ਵੀ ਹੋ ਚੁੱਕੀਆਂ ਹਨ ਅਤੇ ਇਸ ਸਮਾਗਮ ਵਿਚ ਦੇਸ਼ ਅਤੇ ਵਿਦੇਸ਼ਾਂ ਵਿਚੋਂ ਸ਼ਰਧਾਲੂ ਪਹੁੰਚ ਰਹੇ ਹਨ। ਅਯੁੱਧਿਆ ਵਿਚ 22 ਜਨਵਰੀ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਵਾਲੇ ਦਿਨ ਭਾਰਤ ਦੀਆਂ ਸਾਰੀਆਂ ਕੇਂਦਰੀ ਸੰਸਥਾਵਾਂ ਵਿਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਸ ਨੂੰ ਲੈ ਕੇ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ 22 ਜਨਵਰੀ ਨੂੰ ਸਵੇਰ ਤੋਂ ਲੈ ਕੇ ਦੁਪਹਿਰੇ ਢਾਈ ਵਜੇ ਤੱਕ ਕੇਂਦਰ ਦੇ ਸਰਕਾਰੀ ਕਰਮਚਾਰੀਆਂ ਅਤੇ ਸਕੂਲਾਂ-ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਛੁੱਟੀ ਇਸ ਲਈ ਕੀਤੀ ਗਈ ਹੈ ਕਿ ਲੋਕ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਬੰਧੀ ਸਮਾਗਮ ਨੂੰ ਲਾਈਵ ਦੇਖ ਸਕਣ। ਇਸੇ ਦੌਰਾਨ ਪੰਜ ਸੂਬਿਆਂ ਉਤਰ ਪ੍ਰਦੇਸ਼, ਗੋਆ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਹਰਿਆਣਾ ਵਿਚ 22 ਜਨਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਸਮਾਰਕ ਡਾਕ ਟਿਕਟ ਅਤੇ ਭਗਵਾਨ ਰਾਮ ਸਬੰਧੀ ਟਿਕਟਾਂ ਦੀ ਇਕ ਕਿਤਾਬ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 22 ਜਨਵਰੀ ਨੂੰ ਅਯੁੱਧਿਆ ਵਿਖੇ ਰਾਮਲਲਾ ਦੀ ਮੂਰਤੀ ਦੀ ਸਥਾਪਨਾ ਅਤੇ ਮੰਦਰ ਦੇ ਪਵਿੱਤਰ ਸਮਾਰੋਹ ਵਿੱਚ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਮੋਦੀ, ਜੋ 11 ਦਿਨਾਂ ਦੀਆਂ ਵਿਸ਼ੇਸ਼ ਰਸਮਾਂ ਨਿਭਾ ਰਹੇ ਹਨ, ਉਨ੍ਹਾਂ ਨੇ ਅੱਜ ਰਾਮ ਮੰਦਰ ਨਾਲ ਸਬੰਧਤ ਪ੍ਰੋਗਰਾਮਾਂ ਦੀ ਲੜੀ ਵਿੱਚ ਡਾਕ ਟਿਕਟ ਅਤੇ ਡਾਕ ਟਿਕਟਾਂ ਦੀ ਕਿਤਾਬ ਜਾਰੀ ਕੀਤੀ। ਅਯੁੱਧਿਆ ਦੇ ਰਾਮ ਮੰਦਰ ਦਾ ਵੇਰਵਾ ਇਨ੍ਹਾਂ ਤਸਵੀਰਾਂ ਦੇ ਵਿਸ਼ੇਸ਼ ਸੰਗ੍ਰਹਿ ਵਿੱਚ ਦੇਖਿਆ ਅਤੇ ਸਮਝਿਆ ਜਾ ਸਕਦਾ ਹੈ। ਪੀਐਮ ਮੋਦੀ ਨੇ ਕਿਹਾ ਕਿ ਇਸ ਵਿਸ਼ੇਸ਼ ਐਲਬਮ ਵਿੱਚ ਮੰਦਰ ਦੀਆਂ ਬਾਰੀਕੀਆਂ ਦਾ ਅਨੁਭਵ ਕੀਤਾ ਜਾ ਸਕਦਾ ਹੈ। ਇਸ ਮੌਕੇ ‘ਤੇ ਆਪਣੇ ਸੰਬੋਧਨ ‘ਚ ਪੀਐੱਮ ਮੋਦੀ ਨੇ ਕਿਹਾ ਕਿ ਉਹ ਦੇਸ਼ ਦੀ ਭਲਾਈ ਦੀ ਕਾਮਨਾ ਕਰਦੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਦੇ ਨਾਲ-ਨਾਲ ਸੰਤਾਂ ਨੇ ਵੀ ਡਾਕ ਵਿਭਾਗ ਨੂੰ ਸੇਧ ਦਿੱਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਦੇਸ਼ਾਂ ਵਿਚ ਸ਼੍ਰੀ ਰਾਮ ‘ਤੇ ਆਧਾਰਿਤ ਡਾਕ ਟਿਕਟਾਂ ਜਾਰੀ ਕੀਤੀਆਂ ਗਈਆਂ ਹਨ।

 

RELATED ARTICLES
POPULAR POSTS